ਅਦਾਕਾਰ ਸ਼੍ਰੇਅਸ ਤਲਪੜੇ ਨੂੰ ਪਿਆ ਦਿਲ ਦਾ ਦੌਰਾ, ਹੋਈ ਐਂਜੀਓਪਲਾਸਟੀ

ਮੁੰਬਈ – ਅਭਿਨੇਤਾ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਇੱਥੋਂ ਦੇ ਹਸਪਤਾਲ ਵਿੱਚ ਉਨ੍ਹਾਂ ਦੀ ਐਂਜੀਓਪਲਾਸਟੀ ਹੋਈ ਹੈ। ਸ਼੍ਰੇਅਸ (47) ਨੇ ਵੀਰਵਾਰ ਨੂੰ ਬੇਚੈਨੀ ਦੀ ਸ਼ਿਕਾਇਤ ਕੀਤੀ ਸੀ ਅਤੇ ਉਹ ਆਪਣੇ ਘਰ ’ਚ ਬੇਹੋਸ਼ ਹੋ ਗਏ ਸਨ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਅੰਧੇਰੀ ਦੇ ਬੇਲੇਵਿਊ ਹਸਪਤਾਲ ਲੈ ਗਏ। ਹਸਪਤਾਲ ਦੇ ਅਧਿਕਾਰੀ ਨੇ ਕਿਹਾ, ‘ਉਨ੍ਹਾਂ ਨੂੰ ਦੇਰ ਸ਼ਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਦੇਰ ਰਾਤ ਐਂਜੀਓਪਲਾਸਟੀ ਕੀਤੀ ਗਈ ਸੀ। ਉਹ ਠੀਕ ਹਨ। ਉਹ ਆਈਸੀਯੂ ਵਿੱਚ ਹੈ।’ ਤਲਪੜੇ ਵੀਰਵਾਰ ਨੂੰ ਆਪਣੀ ਆਉਣ ਵਾਲੀ ਫਿਲਮ ‘ਵੈਲਕਮ ਟੂ ਦਿ ਜੰਗਲ’ ਦੀ ਸ਼ੂਟਿੰਗ ਤੋਂ ਘਰ ਪਰਤੇ ਸਨ।

Related posts

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !