ਅਨਮੋਲ ਗਗਨ ਮਾਨ ਨੇ ਧਰਮਸ਼ਾਲਾ ਹਿਮਾਚਲ ਪ੍ਰਦੇਸ਼ ‘ਚ ਰਾਜਾਂ ਦੇ ਸੈਰ-ਸਪਾਟਾ ਮੰਤਰੀਆਂ ਦੀ ਤਿੰਨ ਰੋਜ਼ਾ ਰਾਸ਼ਟਰੀ ਕਾਨਫਰੰਸ ਵਿੱਚ ਲਿਆ ਹਿੱਸਾ

ਚੰਡੀਗੜ੍ਹ -ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਧਰਮਸ਼ਾਲਾ ਵਿਖੇ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸੈਰ-ਸਪਾਟਾ ਮੰਤਰੀਆਂ ਦੀ ਹੋਈ ਤਿੰਨ ਰੋਜਾ ਰਾਸ਼ਟਰੀ ਕਾਨਫਰੰਸ ਵਿੱਚ ਹਿੱਸਾ ਲਿਆ । ਭਾਰਤ ਸਰਕਾਰ ਸੈਰ-ਸਪਾਟਾ ਮੰਤਰਾਲਾ ਵੱਲੋਂ ਦੇਸ਼ ‘ਚ ਸੈਰ-ਸਪਾਟੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨ ਲਈ 18 ਤੋਂ 20 ਸਤੰਬਰ ਤੱਕ ਇਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਸੀ।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ‘ਚ ਸੈਰ ਸਪਾਟੇ ਦੀਆਂ ਅਸੀਮ ਸੰਭਾਵਨਾਵਾਂ ਅਤੇ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ ਤੇ ਟੂਰਿਜ਼ਮ ਹੱਬ ਵਜੋਂ ਵਿਕਸਿਤ ਕੀਤੇ ਜਾਣ ਦੇ ਉਦੇਸ਼ ਨਾਲ ਇਸ ਕਾਨਫਰੰਸ ਵਿੱਚ ਹਿੱਸਾ ਲਿਆ ਗਿਆ ।
ਹਿਮਾਚਲ ਦੇ ਧਰਮਸ਼ਾਲਾ ਵਿਖੇ ਹੋਈ ਇਸ ਕਾਨਫਰੰਸ ਦੀ ਪ੍ਰਧਾਨਗੀ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਸ੍ਰੀ ਜੀ.ਕਿਸ਼ਨ ਰੈੱਡੀ ਵੱਲੋਂ ਕੀਤੀ ਗਈ। ਰਾਸ਼ਟਰੀ ਕਾਨਫਰੰਸ ਵਿੱਚ ਕੇਂਦਰੀ ਮੰਤਰੀ, ਵੱਖ-ਵੱਖ ਰਾਜਾਂ ਸੈਰਸਪਾਟਾ ਮੰਤਰੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੈਰ-ਸਪਾਟਾ ਮੰਤਰੀ, ਪ੍ਰਸ਼ਾਸਕ ਅਤੇ ਸਰਕਾਰ ਦੇ ਸੀਨੀਅਰ ਅਧਿਕਾਰੀ, ਰਾਜ ਸਰਕਾਰਾਂ ਅਤੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਐਸੋਸੀਏਸ਼ਨਾਂ ਦੇ ਮੁਖੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਰਾਸਟਰੀ ਕਾਨਫਰੰਸ ਦਾ ਮੁੱਖ ਉਦੇਸ਼ ਸੈਰ ਸਪਾਟਾ ਦੇ ਲੋੜੀਦੇ ਬੁਨਿਆਦੀ ਢਾਚੇ ਦੇ ਵਿਕਾਸ ਨੂੰ ਹੋਰ ਪ੍ਰਫੁੱਲਤ ਕਰਨਾ ਰਿਹਾ। ਇਸ ਕਾਨਫਰੰਸ ਵਿੱਚ ਸੈਰ-ਸਪਾਟੇ ਦੇ ਵਿਕਾਸ ਨਾਲ ਜੁੜੇ ਮੁੱਦਿਆ ਅਤੇ ਮੌਕਿਆਂ ਤੇ ਵਿਸ਼ੇਸ ਚਰਚਾ ਕੀਤੀ ਗਈ ।

Related posts

ਪਾਕਿਸਤਾਨ ਵਿੱਚ ਧਰਮ ਬਦਲਕੇ ਵਿਆਹ ਕਰਾਉਣ ਵਾਲੀ ਸਰਬਜੀਤ ਕੌਰ ਨੂੰ ਕਾਨੂੰਨੀ ਗੇੜਾ

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ