ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਵਾਲਾ ਪਹਿਲਾ ਦੇਸ਼ ਬਣਿਆ

ਬੀਜਿੰਗ – ਚੀਨ ਨੇ ਹੁਣ ਆਪਣੇ ਦੋਸਤ ਪਾਕਿਸਤਾਨ ਨੂੰ ਵੱਡਾ ਝਟਕਾ ਦਿੱਤਾ ਹੈ। ਅਫਗਾਨਿਸਤਾਨ ਵਿਚ ਤਾਲਿਬਾਨ ਸਰਕਾਰ, ਜਿਸ ਤੋਂ ਪਾਕਿਸਤਾਨ ਨਾਰਾਜ਼ ਹੈ, ਨੂੰ ਬੀਜਿੰਗ ਨੇ ਆਪਣੇ ਡਿਪਲੋਮੈਟਾਂ ਨੂੰ ਉਥੇ ਰੱਖਣ ਦੀ ਮਾਨਤਾ ਦਿੱਤੀ ਹੈ। ਇੰਨਾ ਹੀ ਨਹੀਂ ਚੀਨ ਅਜਿਹਾ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਅਜੇ ਤੱਕ ਕਿਸੇ ਵੀ ਦੇਸ਼ ਨੇ ਤਾਲਿਬਾਨ ਸਰਕਾਰ ਨੂੰ ਅਧਿਕਾਰਤ ਮਾਨਤਾ ਨਹੀਂ ਦਿੱਤੀ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵੈਂਗ ਵੇਨਬਿਨ ਨੇ ਮੰਗਲਵਾਰ ਨੂੰ ਇੱਕ ਮੀਡੀਆ ਬ੍ਰੀਫਿੰਗ ਵਿੱਚ ਐਲਾਨ ਕੀਤਾ ਕਿ ਉਹ ਅਫਗਾਨ ਸਰਕਾਰ ਨੂੰ ਮਾਨਤਾ ਦਿੰਦੇ ਹਨ ਅਤੇ ਇਸ ਨੂੰ ਕੂਟਨੀਤਕ ਪ੍ਰਤੀਨਿਧੀਆਂ ਦੀ ਮੇਜ਼ਬਾਨੀ ਕਰਨ ਦੀ ਇਜਾਜ਼ਤ ਦਿੰਦੇ ਹਨ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਕਿਹਾ,“ਚੀਨ ਦਾ ਮੰਨਣਾ ਹੈ ਕਿ ਅਫਗਾਨਿਸਤਾਨ ਨੂੰ ਅੰਤਰਰਾਸ਼ਟਰੀ ਭਾਈਚਾਰੇ ਤੋਂ ਬਾਹਰ ਨਹੀਂ ਰੱਖਿਆ ਜਾਣਾ ਚਾਹੀਦਾ ਹੈ।” ਉਸਨੇ ਇਹ ਵੀ ਜ਼ਾਹਰ ਕੀਤਾ ਕਿ ਚੀਨ ਨੂੰ ਉਮੀਦ ਹੈ ਕਿ ਅਫਗਾਨਿਸਤਾਨ ਇੱਕ ਖੁੱਲਾ ਅਤੇ ਸਮਾਵੇਸ਼ੀ ਰਾਜਨੀਤਿਕ ਢਾਂਚਾ ਬਣਾਏਗਾ ਅਤੇ ਹਰ ਤਰ੍ਹਾਂ ਦੀਆਂ ਅੱਤਵਾਦੀ ਤਾਕਤਾਂ ਦਾ ਦਿ੍ਰੜਤਾ ਨਾਲ ਮੁਕਾਬਲਾ ਕਰੇਗਾ।

Related posts

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

‘ਆਤਮ-ਨਿਰਭਰ ਭਾਰਤ’ ਪਹਿਲਕਦਮੀ ਨੂੰ ਗਰੀਸ ਦੀ ‘ਏਜੰਡਾ 2030’ ਯੋਜਨਾ ਨੇ ਹੋਰ ਮਜ਼ਬੂਤ ਕੀਤਾ