ਅਬੂ ਧਾਬੀ ‘ਚ ਹੋਏ ਸਿਲੰਡਰ ਧਮਾਕੇ ‘ਚ 100 ਤੋਂ ਵੱਧ ਭਾਰਤੀ ਜ਼ਖ਼ਮੀ, ਇੱਕ ਦੀ ਮੌਤ ; ਅਧਿਕਾਰੀਆਂ ਨੇ ਕੀਤੀ ਪੁਸ਼ਟੀ

ਦੁਬਈ – ਯੂਏਈ ਦੀ ਰਾਜਧਾਨੀ ਅਬੂ ਧਾਬੀ ਵਿੱਚ ਸਿਲੰਡਰ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਇੱਕ ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਸ਼ਾਮਲ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਫਤੇ ਦੀ ਸ਼ੁਰੂਆਤ ‘ਚ ਅਬੂ ਧਾਬੀ ਦੇ ਇਕ ਹੋਟਲ ‘ਚ ਸਿਲੰਡਰ ਧਮਾਕਾ ਹੋਇਆ ਸੀ। ਇਸ ਧਮਾਕੇ ‘ਚ 106 ਭਾਰਤੀਆਂ ਸਮੇਤ 120 ਲੋਕ ਜ਼ਖਮੀ ਹੋ ਗਏ ਸਨ।
ਇਸ ‘ਚ ਇਕ ਭਾਰਤੀ ਅਤੇ ਇਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ ਹੈ। ਭਾਰਤੀ ਦੂਤਘਰ ਨੇ ਵੀ ਭਾਰਤੀ ਵਿਅਕਤੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਉਹ ਮ੍ਰਿਤਕਾਂ ਨੂੰ ਜਲਦੀ ਤੋਂ ਜਲਦੀ ਘਰ ਵਾਪਸ ਲਿਆਉਣ ਲਈ ਸਥਾਨਕ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਯੂਏਈ ਦੇ ਅਧਿਕਾਰੀਆਂ ਨੇ ਵੀ ਮਦਦ ਦਾ ਭਰੋਸਾ ਦਿੱਤਾ ਹੈ। ਭਾਰਤੀ ਦੂਤਘਰ ਦੇ ਅਧਿਕਾਰੀ ਵੀ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰ ਰਹੇ ਹਨ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?