ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੂੰ ਯੂਏਈ ਦਾ ਨਵੇ ਰਾਸ਼ਟਰਪਤੀ ਨਿਯੁਕਤ

ਦੁਬਈ – ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੂੰ ਸ਼ਨੀਵਾਰ ਨੂੰ ਸੰਯੁਕਤ ਅਰਬ ਅਮੀਰਾਤ, ਯੂਏਈ ਦਾ ਨਵਾਂ ਰਾਸ਼ਟਰਪਤੀ ਚੁਣਿਆ ਗਿਆ।  ਆਈਏਐਨਐਸ ਨੇ ਕਿਹਾ ਹੈ ਕਿ 61 ਸਾਲਾ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਦੇਸ਼ ਦੇ ਤੀਜੇ ਰਾਸ਼ਟਰਪਤੀ ਹੋਣਗੇ।

ਜ਼ਿਕਰਯੋਗ ਹੈ ਕਿ ਸ਼ੇਖ ਖ਼ਲੀਫ਼ਾ ਬਿਨ ਜਾਏਦ ਅਲ ਨਾਹਯਾਨ ਦਾ 73 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਸੀ। ਉਹ ਸੰਯੁਕਤ ਅਰਬ ਅਮੀਰਾਤ (UAE) ਦੇ ਦੂਜੇ ਰਾਸ਼ਟਰਪਤੀ ਸਨ। ਸ਼ੇਖ ਦੀ ਮੌਤ ‘ਤੇ ਯੂਏਈ ‘ਚ 40 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਦੁਨੀਆ ਭਰ ਦੇ ਲੋਕਾਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ।

Related posts

ਹੈਲੀਕਾਪਟਰ ਸੁੱਟਣ ‘ਤੇ ਅਮਰੀਕਾ ਵਲੋਂ ਇਰਾਨੀ ਟਿਕਾਣਿਆਂ ਉਪਰ ਹਵਾਈ ਹਮਲਿਆਂ ਦੀ ਬਾਛੜ !

ਅਮਰੀਕਨ ਕੋਰਟ ਵਲੋਂ ਨਵੇਂ ਐੱਚ-1ਬੀ ਵੀਜ਼ਾ ‘ਤੇ 1 ਲੱਖ ਡਾਲਰ ਫੀਸ ਗੈਰ-ਕਾਨੂੰਨੀ ਕਰਾਰ !

ਈਰਾਨ ਵਿਰੁੱਧ ਫੌਜੀ ਕਾਰਵਾਈ ਰੋਕਣ ਲਈ ਅਮਰੀਕਨ ਕਾਂਗਰਸ ਵਲੋਂ ਮਤਾ ਪਾਸ