ਅਮਰੀਕਾ ’ਚ ਇੱਕ ਹੋਰ ਭਾਰਤੀ ਵਿੱਦਿਆਰਥੀ ਦੀ ਮੌਤ, ਜਾਂਚ ’ਚ ਜੁਟੀ ਪੁਲਿਸ

ਨਿਊਯਾਰਕ – ਅਮਰੀਕਾ ਦੇ ਓਹੀਓ ਸੂਬੇ ਵਿੱਚ ਇੱਕ ਭਾਰਤੀ ਵਿੱਦਿਆਰਥੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਨਿਊ ਯੌਰਕ ਵਿੱਚ ਭਾਰਤ ਦੇ ਡਿਪਲੋਮੈੱਟਿਕ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਨਿਊ ਯੌਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਕਿਹਾ ਕਿ ਉਹ ਓਹੀਓ ਦੇ ਕਲੀਵਲੈਂਡ ਵਿੱਚ ਉਮਾ ਸੱਤਿਆ ਸਾਈਂ ਗੱਡੇ ਦੀ ਮੰਦਭਾਗੀ ਮੌਤ ਦੀ ਖ਼ਬਰ ਤੋਂ ਬਹੁਤ ਦੁੱਖੀ ਹੈ।
ਕੌਂਸਲੇਟ ਨੇ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੂਤਘਰ ਭਾਰਤ ਵਿੱਚ ਰਹਿ ਰਹੇ ਉਮਾ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ,‘ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਉਮਾ ਗੱਡੇ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਭੇਜਿਆ ਜਾਵੇਗਾ।’ 2024 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਅਮਰੀਕਾ ’ਚ ਘੱਟੋ-ਘੱਟ ਭਾਰਤੀ ਅਤੇ ਭਾਰਤੀ ਮੂਲ ਦੇ 6 ਵਿੱਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਹਮਲਿਆਂ ਦੀ ਗਿਣਤੀ ਵਿੱਚ ਚਿੰਤਾਜਨਕ ਵਾਧੇ ਨੇ ਭਾਰਤੀ ਭਾਈਚਾਰੇ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।

Related posts

ਯੋਰਪ ਵਿੱਚ ਹੋਵੇਗਾ ਅਮਰੀਕਾ ਅਤੇ ਈਰਾਨ ਵਿਚਕਾਰ ਸਮਝੌਤਾ !

ਹੈਲੀਕਾਪਟਰ ਸੁੱਟਣ ‘ਤੇ ਅਮਰੀਕਾ ਵਲੋਂ ਇਰਾਨੀ ਟਿਕਾਣਿਆਂ ਉਪਰ ਹਵਾਈ ਹਮਲਿਆਂ ਦੀ ਬਾਛੜ !

ਅਮਰੀਕਨ ਕੋਰਟ ਵਲੋਂ ਨਵੇਂ ਐੱਚ-1ਬੀ ਵੀਜ਼ਾ ‘ਤੇ 1 ਲੱਖ ਡਾਲਰ ਫੀਸ ਗੈਰ-ਕਾਨੂੰਨੀ ਕਰਾਰ !