ਅਮਰੀਕਾ ‘ਚ ਸੜਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ, ਤਿੰਨੋਂ ਜਲੰਧਰ ਤੇ ਕਪੂਰਥਲਾ ਨਾਲ ਸਬੰਧਤ

ਅਮਰੀਕਾ – ਅਮਰੀਕਾ ਵਿੱਚ ਪੰਜਾਬ ਦੇ ਤਿੰਨ ਨੌਜਵਾਨਾਂ, ਜਿਨ੍ਹਾਂ ਦੀ ਉਮਰ 23 ਸਾਲ ਹੈ, ਦੀ ਕਾਰ ਇੱਕ ਦਰੱਖਤ ਨਾਲ ਟਕਰਾ ਕੇ ਅੱਗ ਲੱਗਣ ਕਾਰਨ ਝੁਲਸ ਗਈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਮ੍ਰਿਤਕਾਂ ਦੀ ਪਛਾਣ ਪੁਨੀਤ ਸਿੰਘ ਨਿੱਝਰ, ਅਮਰਜੀਤ ਸਿੰਘ ਅਤੇ ਹਰਪਾਲ ਸਿੰਘ ਮੁਲਤਾਨੀ ਵਜੋਂ ਹੋਈ ਹੈ ਜੋ ਕਿ ਬਾਸਕਟਬਾਲ ਖਿਡਾਰੀ ਸਨ ਅਤੇ ਪੰਜਾਬ ਦੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਨਾਲ ਸਬੰਧਤ ਸਨ।ਜਾਣਕਾਰੀ ਮੁਤਾਬਕ ਉਹ ਇੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।

ਇਹ ਨੌਜਵਾਨ ਨੌਰਥ ਪਾਰਕ ਬੇ 30 ਤੋਂ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ । ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾ ਗਈ ਅਤੇ ਅੱਗ ਲੱਗ ਗਈ। ਪੁਨੀਤ ਨਿੱਝਰ ਅਤੇ ਅਮਰਜੀਤ ਸਿੰਘ ਦੋਵੇਂ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ।

Related posts

ਹੈਲੀਕਾਪਟਰ ਸੁੱਟਣ Ḕਤੇ ਅਮਰੀਕਾ ਵਲੋਂ ਇਰਾਨੀ ਟਿਕਾਣਿਆਂ ਉਪਰ ਹਵਾਈ ਹਮਲਿਆਂ ਦੀ ਬਾਛੜ !

ਅਮਰੀਕਨ ਕੋਰਟ ਵਲੋਂ ਨਵੇਂ ਐੱਚ-1ਬੀ ਵੀਜ਼ਾ ‘ਤੇ 1 ਲੱਖ ਡਾਲਰ ਫੀਸ ਗੈਰ-ਕਾਨੂੰਨੀ ਕਰਾਰ !

ਈਰਾਨ ਵਿਰੁੱਧ ਫੌਜੀ ਕਾਰਵਾਈ ਰੋਕਣ ਲਈ ਅਮਰੀਕਨ ਕਾਂਗਰਸ ਵਲੋਂ ਮਤਾ ਪਾਸ