ਅਰੂਸਾ ਆਲਮ ਤੇ ਸੋਨੀਆ ਗਾਂਧੀ ਦੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਪਲਟਿਆ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਹਿਲਾ ਦੋਸਤ ਅਰੂਸਾ ਆਲਮ ਦੇ ਆਈਐੱਸਆਈ ਲਿੰਕ ਦੀ ਜਾਂਚ ਕਰਵਾਉਣ ਦੀ ਤਿਆਰੀ ਕਰ ਰਹੀ ਚਰਨਜੀਤ ਸਿੰਘ ਚੰਨੀ ਸਰਕਾਰ ਇਕ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਬੈਕਫੁਟ ’ਤੇ ਆ ਗਈ। ਦਰਅਸਲ, ਪਾਕਿਸਤਾਨ ਦੀ ਡਿਫੈਂਸ ਜਰਨਲਿਸਟ ਅਰੂਸਾ ਆਲਮ ਇਕ ਫੋਟੋ ਵਿਚ ਸੋਨੀਆ ਗਾਂਧੀ ਨਾਲ ਨਜ਼ਰ ਆ ਰਹੀ ਹੈ। ਉਹ ਸੋਨੀਆ ਨਾਲ ਹੱਥ ਮਿਲਾਉਂਦੇ ਹੋਏ ਨਜ਼ਰ ਆ ਰਹੀ ਹੈ। ਦਰਅਸਲ, ਕੈਪਟਨ ਦੇ ਮੀਡੀਆ ਸਲਾਹਕਾਰ ਦੁਆਰਾ ਅਰੂਸਾ ਆਲਮ ਦੀ ਫੋਟੋ ਸੋਨੀਆ ਗਾਂਧੀ ਨਾਲ ਟਵਿੱਟਰ ’ਤੇ ਸ਼ੇਅਰ ਕਰਨ ਤੋਂ ਬਾਅਦ ਹੁਣ ਮਾਮਲਾ ਹੀ ਪਲਟ ਗਿਆ ਹੈ। ਹੁਣ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮਾਮਲੇ ਵਿਚ ਆਈਐੱਸਆਈ ਕਨੈਕਸ਼ਨ ਦੀ ਜਾਂਚ ਕਰਵਾੁਣ ਦੀ ਮੰਗ ਤੋਂ ਪਿੱਛੇ ਹਟ ਗਏ ਹਨ। ਰੰਧਾਵਾ ਨੇ ਕਿਹਾ ਸੀ ਕਿ ਇਹ ਦੋ ਦੇਸ਼ਾਂ ਦਾ ਮਾਮਲਾ ਹੈ ਅਤੇ ਇਸਦੀ ਜਾਂਚ ਰਾਅ ਕਰ ਸਕਦੀ ਹੈ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ