ਅੰਗੀਠੀ ਬਾਲ ਕੇ ਸੁੱਤੇ ਪਰਿਵਾਰ ਦੇ 5 ਜੀਆਂ ਦੀ ਦਮ ਘੁੱਟਣ ਕਾਰਨ ਮੌਤ

ਅਮਰੋਹਾ – ਉੱਤਰ-ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਦੇ ਇਕ ਦਰਦਨਾਕ ਘਟਨਾ ਹੋਈ। ਜਿੱਥੇ ਘਰ ’ਚ ਸੁੱਤੇ ਹੋਏ ਪਰਿਵਾਰ ਦੇ 7 ਜੀਆਂ ’ਚੋਂ 5 ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਸੋਮਵਾਰ ਰਾਤ ਨੂੰ ਘਰ ’ਚ ਅੰਗੀਠੀ ਬਾਲ ਕੇ ਸੁੱਤਾ ਸੀ। ਮੰਗਲਵਾਰ ਸਵੇਰੇ ਪਤਾ ਲੱਗਾ ਕਿ ਪਰਿਵਾਰ ਦੇ 5 ਮੈਂਬਰ ਮਿ੍ਰਤਕ ਹਾਲਤ ’ਚ ਪਏ ਸਨ, ਜਦੋਂਕਿ 2 ਬੇਹੋਸ਼ੀ ਦੀ ਹਾਲਤ ’ਚ ਸਨ। ਤੁਰੰਤ ਹੀ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ।
ਮੌਕੇ ’ਤੇ ਪਹੁੰਚ ਕੇ ਪੁਲਿਸ ਨੇ 5 ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਬੇਹੋਸ਼ੀ ਦੀ ਹਾਲਤ ’ਚ ਮਿਲੇ ਬਾਕੀ ਮੈਂਬਰਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਹਾਦਸਾ ਸੈਦ ਨਗਲੀ ਥਾਣਾ ਖੇਤਰ ਦੇ ਅਲੀਪੁਰ ਮੂਡ ਪਿੰਡ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸਵੇਰ ਤੋਂ ਸ਼ਾਮ ਤਕ ਜਦੋਂ ਗੁਆਂਢ ਦੇ ਲੋਕਾਂ ਨੂੰ ਘਰ ’ਚ ਕੋਈ ਹਲਚਲ ਹੁੰਦੀ ਨਾ ਦਿਸੀ ਤਾਂ ਲੋਕਾਂ ਨੂੰ ਕਿਸੇ ਅਣਹੋਣੀ ਦਾ ਸ਼ੱਕ ਹੋਇਆ। ਗੁਆਂਢੀਆਂ ਨੇ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਘਰ ’ਚ ਧੂੰਆ ਭਰਿਆ ਹੋਇਆ ਸੀ ਅਤੇ ਬਿਸਤਰੇ ’ਤੇ ਪਰਿਵਾਰ ਦੇ ਲੋਕ ਪਏ ਸਨ। ਹਫੜਾ-ਦਫੜੀ ’ਚ ਲੋਕਾਂ ਨੇ ਪੁਲਿਸ ਨੂੰ ਸੁਚਨਾ ਦਿੱਤੀ। ਸੁਚਣਾ ਮਿਲਣ ’ਤੇ ਪਹੁੰਚੀ ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ 5 ਲੋਕਾਂ ਨੂੰ ਡਾਕਟਰਾਂ ਨੇ ਮਿ੍ਰਤਕ ਐਲਾਨ ਦਿੱਤਾ, ਜਦੋਂਕਿ ਦੋ ਨੂੰ ਗੰਭੀਰ ਹਾਲਤ ’ਚ ਦਾਖਲ ਕਰਕੇ ਇਲਾਜ ਸ਼ੁਰੂ ਕੀਤਾ।

 

Related posts

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ

ਟੀਕਿਆਂ ਨੇ ਦੁਨੀਆ ਭਰ ਵਿੱਚ ਖਤਰਨਾਕ ਬਿਮਾਰੀਆਂ ਨੂੰ ਖਤਮ ਜਾਂ ਪੂਰੀ ਤਰ੍ਹਾਂ ਕੰਟਰੋਲ ਕੀਤਾ