ਅੰਮ੍ਰਿਤਸਰ ‘ਚ ਬੋਲੇ ਸੁਖਬੀਰ ਬਾਦਲ, ਰੇਡ ਤੋਂ ਪਹਿਲਾਂ ਚੰਨੀ ਨੇ ਸਰਕਾਰੀ ਗੱਡੀਆਂ ‘ਚ ਕਰੋੜਾਂ ਰੁਪਏ ਕੀਤੇ ਇੱਧਰੋਂ-ਉੱਧਰ

ਅੰੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸੂਬੇ ਵਿਚ ਰੇਤ ਮਾਫੀਆ ਚਲਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੇ ਘਰ ਈਡੀ ਦੀ ਛਾਪੇਮਾਰੀ ਦੌਰਾਨ ਬਰਾਮਦ ਹੋਈ ਕਰੋੜਾਂ ਦੀ ਨਕਦੀ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸੀ ਆਗੂਆਂ ਨੇ ਤਿੰਨ ਮਹੀਨਿਆਂ ਵਿਚ ਪੈਸਾ ਇਕੱਠਾ ਕਰ ਲਿਆ ਹੈ। ਈਡੀ ਦੀ ਇਹ ਕਾਰਵਾਈ ਜਾਇਜ਼ ਹੈ। ਜੇਕਰ ਈਡੀ ਚੰਨੀ ਦੇ ਮੋਰਿੰਡਾ ਤੇ ਚੰਡੀਗੜ੍ਹ ਸਥਿਤ ਦੋਵਾਂ ਘਰਾਂ ‘ਤੇ ਵੀ ਛਾਪੇਮਾਰੀ ਕਰੇ ਤਾਂ ਉਥੋਂ ਹੋਰ ਵੀ ਨਕਦੀ ਬਰਾਮਦ ਹੋ ਸਕਦੀ ਹੈ। ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਕਾਂਗਰਸੀ ਕੌਂਸਲਰਾਂ ਤੇ ਵਰਕਰਾਂ ਨੂੰ ਅਕਾਲੀ ਦਲ ‘ਚ ਸ਼ਾਮਲ ਕਰਨ ਤੋਂ ਬਾਅਦ ਸੁਖਬੀਰ ਨੇ ਦੋਸ਼ ਲਾਇਆ ਕਿ ਆਮ ਆਦਮੀ ਹੋਣ ਦਾ ਢੌਂਗ ਕਰਨ ਵਾਲਾ ਚੰਨੀ ਸਭ ਤੋਂ ਵੱਡਾ ਭ੍ਰਿਸ਼ਟ ਹੈ। ਈਡੀ ਦੀ ਛਾਪੇਮਾਰੀ ਤੋਂ ਪਹਿਲਾਂ ਚੰਨੀ ਆਪਣੇ ਸੁਰੱਖਿਆ ਮੁਲਾਜ਼ਮਾਂ ਰਾਹੀਂ ਸਰਕਾਰੀ ਗੱਡੀਆਂ ਦੀ ਵਰਤੋਂ ਕਰਕੇ ਕਰੋੜਾਂ ਰੁਪਏ ਇਧਰ-ਉਧਰ ਲੈ ਗਿਆ। ਉਹ ਦਿਨ ਦੂਰ ਨਹੀਂ ਜਦੋਂ ਚੰਨੀ ਭ੍ਰਿਸ਼ਟਾਚਾਰ ਦੇ ਕੇਸ ਵਿਚ ਜੇਲ੍ਹ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਅਕਾਲੀ-ਬਸਪਾ ਦੀ ਸਰਕਾਰ ਬਣਦੀ ਹੈ ਤਾਂ ਚੰਨੀ ਅਤੇ ਉਸਦੇ ਸਾਥੀਆਂ ਦੀ ਸ਼ਹਿ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਫੀਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ਬਦਾਂ ਦੀ ਮਰਿਆਦਾ ਭੁੱਲ ਗਏ। ਸੂਬੇ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਦੇ ਹੋਰਡਿੰਗਜ਼ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ, ‘ਇਹ ਤਿੰਨੋਂ ਇਕ ਦੂਜੇ ਦੇ ਵਿਰੋਧੀ ਹਨ ਅਤੇ ਇਕ ਹੋਰਡਿੰਗ ‘ਤੇ ਤਿੰਨਾਂ ਦੀਆਂ ਫੋਟੋਆਂ ਲਗਾ ਕੇ ਕਾਂਗਰਸ ਨੇ ਗਾਂਧੀ ਦੇ ਤਿੰਨ ਬਣਾਏ ਹਨ ਪਰ ਫਿਰ ਵੀ ਕਾਂਗਰਸ ਲੋਕਾਂ ਦੀਆਂ ਵੋਟਾਂ ਨਹੀਂ ਲੈ ਸਕੇਗੀ।

Related posts

ਭੱਠਲ ਦੇ ਬਿਆਨਾਂ ਤੋਂ ਪਤਾ ਚੱਲਦਾ, ਕਾਂਗਰਸ ਲੋਕਾਂ ਨੂੰ ਲੜਵਾ-ਮਰਵਾ ਕੇ ਸੱਤਾ ‘ਚ ਆਉਂਦੀ ਰਹੀ ਹੈ : ਕੁਲਦੀਪ ਸਿੰਘ ਧਾਲੀਵਾਲ

ਪਰਗਟ ਸਿੰਘ ਤੇ ਚੰਨੀ ਵਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਗੁਰਪੁਰਬ ਦੀਆਂ ਵਧਾਈਆਂ ਤੇ ਸ਼ੁੱਭਕਾਮਨਾਵਾਂ

ਪੰਜਾਬ ਨੇ 9 ਮਹੀਨਿਆਂ ‘ਚ ਵਿਕਾਸ ਪ੍ਰੋਜੈਕਟਾਂ ਲਈ 31,750 ਕਰੋੜ ਰੁਪਏ ਉਧਾਰ ਲਏ