ਅੱਜ ਬਿਕਰਮ ਸਿੰਘ ਮਜੀਠੀਆ ਕੇਸ ਨਾਲ ਸਬੰਧਤ ਅਦਾਲਤੀ ਸੁਣਵਾਈ ਦਾ ਇੰਤਜ਼ਾਰ !

ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ।

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਖ਼ਿਲਾਫ਼ ਦਰਜ ਤਾਜ਼ਾ ਐੱਫਆਈਆਰ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਰਾਹਤ ਅਤੇ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਦਾ ਰੁਖ ਕੀਤਾ ਹੈ। ਇਸ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਅੱਜ 10 ਜੂਨ ਨੂੰ ਹੋਣ ਵਾਲੀ ਅਦਾਲਤੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ। ਅਦਾਲਤ ਨੇ ਮਾਮਲੇ ਦੀ ਸ਼ੁਰੂਆਤੀ ਸੁਣਵਾਈ ਦੌਰਾਨ ਪੁਲਿਸ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ 10 ਜੂਨ ਤੱਕ ਇਸ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਅਦਾਲਤ ਵਿੱਚ ਪੇਸ਼ ਕਰੇ। ਇਸੇ ਦਿਨ ਮਜੀਠੀਆ ਦੀ ਜ਼ਮਾਨਤ ਅਤੇ ਗ੍ਰਿਫ਼ਤਾਰੀ ‘ਤੇ ਰੋਕ ਸਬੰਧੀ ਅਰਜ਼ੀ ‘ਤੇ ਵਿਸਥਾਰ ਨਾਲ ਸੁਣਵਾਈ ਕੀਤੀ ਜਾਵੇਗੀ।

Related posts

ਹੁਣ ਮਨਪ੍ਰੀਤ ਸਿੰਘ ਇਆਲੀ ‘ਅਕਾਲੀਦਲ ਵਾਰਿਸ ਪੰਜਾਬ’ ਦੇ ਹੋ ਗਏ !

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ’ਚ ਭਰਵਾਂ ਸਵਾਗਤ

541 ਸ਼ਰਧਾਲੂਆਂ ਦਾ ਜਥਾ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ‘ਚ ਗੁਰਧਾਮਾਂ ਦੇ ਦਰਸ਼ਨ ਕਰਨ ਜਾਵੇਗਾ