‘ਆਪ’ ਦਾ ਮਲੇਰਕੋਟਲਾ ‘ਚ  ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ

ਚੰਡੀਗੜ੍ਹ –  ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਮਲੇਰਕੋਟਲਾ ਤੋਂ ਸੀਨੀਅਰ ਅਕਾਲੀ ਆਗੂ ਮੁਹੰਮਦ ਓਵੈਸ ‘ਆਪ’ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ ‘ਤੇ ਮੁਹੰਮਦ ਓਵੈਸ ਨੂੰ ‘ਆਪ’ ਪਰਿਵਾਰ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਮਲੇਰਕੋਟਲਾ ਅਤੇ ਸੰਗਰੂਰ ‘ਚ ਪਾਰਟੀ ਮਜ਼ਬੂਤ ​​ਹੋਵੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਕੋਨੇ ਤੋਂ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ, ਉਹ ਸਾਡੀ ਸਰਕਾਰ ਦੇ ਲੋਕ ਪੱਖੀ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਕੰਮ ਕਰਨਾ ਚਾਹੁੰਦੇ ਹਨ।

ਓਵੈਸ ਸਟਾਰ ਇਮਪੈਕਟ ਮਲੇਰਕੋਟਲਾ ਦੇ ਮਾਲਕ ਹਨ। ਜਿੱਥੇ ਖੇਡ ਜੁੱਤੀ ਨਿਰਮਾਣ ਅਤੇ ਚਮੜਾ ਨਿਰਯਾਤ ਕੀਤਾ ਜਾਂਦਾ ਹੈ। ਉਹ ਅਲ ਕੌਸਰ ਫੁੱਟਬਾਲ ਅਕੈਡਮੀ ਵੀ ਚਲਾਉਂਦੇ ਹਨ, ਜਿਸ ਨੇ ਮਲੇਰਕੋਟਲਾ ਤੋਂ ਬਹੁਤ ਸਾਰੇ ਰਾਜ ਪੱਧਰੀ ਅਤੇ ਪੇਸ਼ੇਵਰ ਫੁੱਟਬਾਲ ਖਿਡਾਰੀ ਪੈਦਾ ਕੀਤੇ ਹਨ।  ਉਹ 2017 ਵਿੱਚ ਮਾਲੇਰਕੋਟਲਾ ਸੀਟ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵੱਲੋਂ ਚੋਣ ਲੜ ਚੁੱਕੇ ਹਨ।

Related posts

ਮੁੱਖ-ਮੰਤਰੀ ਵਲੋਂ ਪੰਜਾਬ ਵਿੱਚ ਐਲਪੀਜੀ ਗੈਸ ਦੀ ਜਮ੍ਹਾਖੋਰੀ ਵਿਰੁੱਧ ਚੇਤਾਵਨੀ

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮਾਰਚ ‘ਤੇ ਪੁਲਿਸ ਵਲੋਂ ਹੰਝੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ

ਚਿੰਤਾਜਨਕ ਹੈ ਪੰਜਾਬ ‘ਚੋਂ ਖੇਤੀ ਵਾਲੀ ਉਪਜਾਉ ਜ਼ਮੀਨ ਦਾ ਹੌਲੀ-ਹੌਲੀ ਘੱਟਦੇ ਜਾਣਾ !