ਆਪ ਦਾ ਵਫ਼ਦ ਨੂੰ ਨਹੀਂ ਮਿਲੀ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ

ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਜਾਣ ਲਈ ਆਮ ਆਦਮੀ ਪਾਰਟੀ ਦੇ ਵਫ਼ਦ ਨੂੰ ਪ੍ਰਵਾਨਗੀ ਨਹੀਂ ਮਿਲੀ। ‘ਆਪ’ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਸਮੇਤ ਪਾਰਟੀ ਦੇ ਵਿਧਾਇਕਾਂ ਵੱਲੋਂ ਸ਼ੁੱਕਰਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਤੋਂ ਸਿਆਸੀ ਕਲੀਅਰੈਂਸ ਮੰਗੀ ਸੀ ਪਰ ਆਪ ਦੇ ਵਫ਼ਦ ਨੂੰ ਜਾਣ ਲਈ ਕਲੀਅਰੈਂਸ ਨਹੀਂ ਮਿਲੀ।ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਵੀ ਕਾਂਗਰਸ ਅਤੇ ਭਾਜਪਾ ਵੱਲੋਂ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦ ਦੂਜੀਆਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੱਜ ਤੇ ਆਗਾਮੀ ਦਿਨਾਂ ਵਿਚ ਜਾਣ ਦੀ ਆਗਿਆ ਦਿੱਤੀ ਗਈ ਹੈ ਤਾਂ ਆਪ ਦੇ ਵਿਧਾਇਕਾਂ ਨੂੰ ਕਿਉਂ ਨਹੀਂ? ਉਨ੍ਹਾਂ ਕਿਹਾ ਕਿ ਉਹ ਆਮ ਸ਼ਰਧਾਲੂਆਂ ਦੀ ਤਰ੍ਹਾਂ ਅਪਲਾਈ ਕਰਕੇ ਅਗਲੇ ਦਿਨਾਂ ਵਿਚ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ।ਉਧਰ ਆਪ ਆਗੂ ਰਾਘਵ ਚੱਢਾ ਨੇ ਕਿਹਾ ਕਿ ਆਪ ਦੇ ਵਫ਼ਦ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਆਗਿਆ ਨਾ ਦੇਣ ਨਾਲ ਮੋਦੀ-ਚੰਨੀ ਦੀ ਮਿਲੀਭਗਤ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਚੰਨੀ ਤੇ ਉਨ੍ਹਾਂ ਦੇ ਬੰਦਿਆਂ ਨੂੰ ਜਾਣ ਦੀ ਆਗਿਆ ਦਿੱਤੀ ਗਈ।ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਨ ਆਸ਼ੂ, ਰਣਦੀਪ ਸਿੰਘ ਨਾਭਾ, ਰਾਜ ਕੁਮਾਰ ਵੇਰਕਾ, ਮੁੱਖ ਸਕੱਤਰ ਅਨੁਰਿਧ ਤਿਵਾੜੀ, ਪਰਮਿੰਦਰ ਸਿੰਘ, ਵਿਧਾਇਕ ਰੁਪਿੰਦਰ ਕੌਰ ਰੂਬੀ, ਦਰਸ਼ਨ ਸਿੰਘ ਬਰਾੜ, ਡਾ. ਰਾਜ ਕੁਮਾਰ ਚੱਬੇਵਾਲ, ਅਮਰੀਕ ਸਿੰਘ ਸਮਰਾਲਾ ਤੇ ਰਮਿੰਦਰ ਸਿੰਘ ਕਰਤਾਰਪੁਰ ਸਾਹਿਬ ਜਾਣਗੇ।ਸ਼ਨਿਚਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ, ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ, ਅਰੁਣਾ ਚੌਧਰੀ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਕੁਲਜੀਤ ਸਿੰੰਘ ਨਾਗਰਾ, ਪਵਨ ਗੋਇਲ, ਕੁਲਬੀਰ ਸਿੰਘ ਜੀਰਾ, ਹਰਮਿੰਦਰ ਸਿੰਘ ਗਿੱਲ, ਰਾਜਿੰਦਰ ਸਿੰਘ, ਅਮਿਤ ਵਿੱਜ, ਪੀਆਰਓ ਨਵਦੀਪ ਗਿੱਲ ਅਤੇ ਮੇਜਰ ਸਿੰਘ ਜਾਣਗੇ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ