‘ਆਪ’ ਨੂੰ ਇਕ ਹੋਰ ਝਟਕਾ ; ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ – ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੇਸ਼ ਕੀਤੇ ਗਏ ਪਾਵਰ ਸੈਕਟਰ ਬਾਰੇ ਵ੍ਹਾਈਟ ਪੇਪਰ ’ਤੇ ਬਹਿਸ ਦੌਰਾਨ ਅੱਜ ਸਥਿਤੀ ਉਸ ਸਮੇਂ ਬਹੁਤ ਦਿਲਚਸਪ ਬਣ ਗਈ ਜਦੋਂ ਮੁੱਖ ਮੰਤਰੀ ਦੇ ਭਾਸ਼ਨ ਦੌਰਾਨ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਵਿਰੋਧੀ ਬੈਂਚ ਤੋਂ ਉੱਠ ਕੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕੋਲ ਆ ਕੇ ਬੈਠ ਗਏ। ਉਨ੍ਹਾਂ ਆਖਿਆ ਕਿ ਉਹ ਇਕ ਆਮ ਆਦਮੀ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਮੁੱਖ ਮੰਤਰੀ ਵਜੋਂ ਸਵੀਕਾਰਦੇ ਹਨ। ਬੀਤੇ ਦੋ ਦਿਨਾਂ ਵਿਚ ਇਹ ਆਮ ਆਦਮੀ ਪਾਰਟੀ ਨੂੰ ਦੂਜਾ ਝਟਕਾ ਹੈ। ਅਜੇ ਇਕ ਦਿਨ ਪਹਿਲਾਂ ਹੀ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਕਾਂਗਰਸ ਵਿਚ ਸ਼ਾਮਲ ਹੋਏ ਸਨ।

Related posts

ਪੰਜਾਬ ਸਕੱਤਰੇਤ ਤੇ ਦੁਰਗਿਆਣਾ ਮੰਦਰ ਸਣੇ 5 ਹੋਰ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਭਾਜਪਾ ਆਗੂ ਤਰੁਣ ਚੁੱਘ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਉਮੀਦਵਾਰ ਹੋਣਗੇ

ਭਗਵੰਤ ਮਾਨ ਸਰਕਾਰ ਦੇ ਗਲੇ ਦੀ ਹੱਡੀ ਬਣ ਸਕਦਾ ਮਜੀਠੀਆ ਖ਼ਿਲਾਫ਼ ਦਰਜ ਮਾਮਲਾ !