‘ਆਪ’ ਨੂੰ ਚੁਣੌਤੀ ਸਮਝਦੀ ਹੈ ਭਾਜਪਾ, ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਚਲਾਇਆ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਭਾਜਪਾ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੁਚਲਣ ਲਈ ’ਆਪ੍ਰੇਸ਼ਨ ਝਾੜੂ’ ਸ਼ੁਰੂ ਕੀਤਾ ਹੈ ਕਿਉਂਕਿ ਭਾਜਪਾ ’ਆਪ’ ਨੂੰ ਚੁਣੌਤੀ ਮੰਨਦੀ ਹੈ। ਭਾਜਪਾ ਹੈੱਡਕੁਆਰਟਰ ’ਤੇ ’ਆਪ’ ਦੇ ਪ੍ਰਸਤਾਵਿਤ ਵਿਰੋਧ ਮਾਰਚ ਤੋਂ ਪਹਿਲਾਂ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਸੰਬੋਧਿਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਅੱਗੇ ਵੱਡੀਆਂ ਚੁਣੌਤੀਆਂ ਸਾਹਮਣੇ ਆਉਣਗੀਆਂ। ਉਨ੍ਹਾਂ ਨੇ ਵਰਕਰਾਂ ਨੂੰ ਉਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਨੂੰ ਕਿਹਾ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਮ ਆਦਮੀ ਪਾਰਟੀ ਦੀ ਵੱਧਦੀ ਲੋਕਪਿ੍ਰਅਤਾ ਤੋਂ ਚਿੰਤਾ ਵਿਚ ਹਨ। ਪਾਰਟੀ ਬਹੁਤ ਤੇਜ਼ੀ ਨਾਲ ਅੱਗੇ ਵਧੀ ਹੈ। ਉਨ੍ਹਾਂ ਨੇ ਪਾਰਟੀ ਨੂੰ ਕੁਚਲਣ ਲਈ ’ਆਪ੍ਰੇਸ਼ਨ ਝਾੜੂ’ ਸ਼ੁਰੂ ਕੀਤਾ ਹੈ।
ਕੇਜਰੀਵਾਲ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਸਾਡੇ ਬੈਂਕ ਖ਼ਾਤਿਆਂ ਤੋਂ ਲੈਣ-ਦੇਣ ’ਤੇ ਰੋਕ ਲਾ ਦਿੱਤੀ ਜਾਵੇਗੀ, ਸਾਡਾ ਦਫ਼ਤਰ ਵੀ ਖੋਹ ਲਿਆ ਜਾਵੇਗਾ ਅਤੇ ਅਸੀਂ ਸੜਕ ’ਤੇ ਆ ਜਾਵਾਂਗੇ। ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਕਿਹਾ ਕਿ ਸਾਡੇ ਸਾਹਮਣੇ ਅੱਗੇ ਵੱਡੀਆਂ ਚੁਣੌਤੀਆਂ ਹੋਣਗੀਆਂ। ਕਿਰਪਾ ਕਰ ਕੇ ਉਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਰਹੋ। ਸਾਡੇ ਉੱਪਰ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਹੈ। ਸੱਚ ਦੇ ਰਾਹ ’ਤੇ ਚੱਲਣਾ ਹੈ। ਅਸੀਂ ਸਮਾਜ ਲਈ ਕੰਮ ਕਰਨਾ ਚਾਹੁੰਦੇ ਹਾਂ।
ਆਬਕਾਰੀ ਨੀਤੀ ਮਾਮਲੇ ਵਿਚ ਅੰਤਰਿਮ ਜ਼ਮਾਨਤ ’ਤੇ ਬਾਹਰ ਆਏ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਅਸੀਂ ਹੋਰ ’ਆਪ’ ਨੇਤਾਵਾਂ ਨਾਲ 19 ਮਈ ਨੂੰ ਭਾਜਪਾ ਹੈੱਡਕੁਆਰਟਰ ਜਾਵਾਂਗੇ ਤਾਂ ਕਿ ਪ੍ਰਧਾਨ ਮੰਤਰੀ ਜਿਸ ਨੂੰ ਚਾਹੁਣ ਉਸ ਨੂੰ ਜੇਲ੍ਹ ਭੇਜ ਸਕਣ। ਅਸੀਂ ਸ਼ਾਂਤੀਪੂਰਨ ਢੰਗ ਨਾਲ ਭਾਜਪਾ ਹੈੱਡਕੁਆਰਟਰ ਤੱਕ ਮਾਰਚ ਕਰਾਂਗੇ ਅਤੇ ਜੇਕਰ ਪੁਲਿਸ ਸਾਨੂੰ ਰੋਕਦੀ ਹੈ ਤਾਂ ਅਸੀਂ ਉੱਥੇ ਹੀ ਬੈਠ ਜਾਵਾਂਗੇ। ਅਸੀਂ ਅੱਧੇ ਘੰਟੇ ਤੱਕ ਉਡੀਕ ਕਰਾਂਗੇ ਅਤੇ ਦੇਖਾਂਗੇ ਕਿ ਕੀ ਉਹ ਸਾਨੂੰ ਗਿ੍ਰਫ਼ਤਾਰ ਕਰਦੇ ਹਨ। ਜੇਕਰ ਉਨ੍ਹਾਂ ਨੇ ਸਾਨੂੰ ਗਿ੍ਰਫ਼ਤਾਰ ਨਹੀਂ ਕੀਤਾ ਤਾਂ ਇਹ ਉਨ੍ਹਾਂ ਦੀ ਹਾਰ ਹੋਵੇਗੀ।

Related posts

AI ਇੱਕ ਸਾਧਨ ਹੈ ਇਹ ਮਨੁੱਖੀ ਸਮਝ ਦੀ ਥਾਂ ਨਹੀਂ ਲੈ ਸਕਦਾ – ਚੀਫ਼ ਜਸਟਿਸ

‘PARAM-2’ ‘AI ਇਮਪੈਕਟ ਸਮਿਟ 2026’ ਦੌਰਾਨ ਲਾਂਚ ਹੋਵੇਗਾ

ਟੀ-20 ਵਿਸ਼ਵ ਕੱਪ : ਭਾਰਤ ਦੀ ਪਾਕਿਸਤਾਨ ‘ਤੇ ਇਤਿਹਾਸਕ ਜਿੱਤ