ਆਪ ਨੂੰ ਪੰਜਾਬ ਦੇ ਲੋਕਾਂ ਨੇ ਪਹਿਲਾਂ ਵੀ ਨਕਾਰਿਆ ਤੇ ਇਸ ਵਾਰ ਕਰਨਗੇ ਮੂਲੋਂ ਰੱਦ : ਬੀਬੀ ਜਗੀਰ ਕੌਰ

ਕਾਹਨੂੰਵਾਨ – ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੋਮਵਾਰ ਦੇਰ ਸ਼ਾਮ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਵਿਚ ਪੈਂਦੇ ਪਿੰਡ ਜੀਂਦੜ ਵਿਖੇ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਬੀਬੀ ਸ਼ਰਨਜੀਤ ਕੌਰ ਜੀਂਦਡ਼ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਬੀਬੀ ਜੀਂਦਡ਼ ਅਤੇ ਉਨ੍ਹਾਂ ਦੀਆਂ ਸਾਥਣਾਂ ਨੇ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕਰਦੇ ਹੋਏ ਜੀ ਆਇਆਂ ਆਖਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਦੇ ਵਿੱਚ ਰਵਾਇਤੀ ਤੌਰ ਤੇ ਅਕਾਲੀ ਦਲ ਅਤੇ ਕਾਂਗਰਸ ਦਾ ਮੁਕਾਬਲਾ ਹੁੰਦਾ ਰਿਹਾ ਹੈ। ਪੰਜਾਬ ਦੇ ਲੋਕਾਂ ਨੇ ਪਹਿਲਾਂ ਵੀ ਆਮ ਆਦਮੀ ਪਾਰਟੀ ਨੂੰ ਨਕਾਰਿਆ ਹੈ ਅਤੇ ਇਸ ਵਾਰ ਵੀ ਮੂਲੋਂ ਰੱਦ ਕਰ ਦੇਣਗੇ। ਅਕਾਲੀ ਆਗੂਆਂ ਤੇ ਹੋ ਰਹੇ ਮੁਕੱਦਮੇ ਅਤੇ ਪੁਲਸ ਦੀ ਧੱਕੇਸ਼ਾਹੀ ਦੇ ਸਵਾਲਾਂ ਦੇ ਜਵਾਬ ਵਿੱਚ ਕਿਹਾ ਕਿ ਸਰਕਾਰਾਂ ਲੋਕਾਂ ਦੇ ਵਿਕਾਸ ਅਤੇ ਸੂਬੇ ਵਿੱਚ ਅਮਨ ਸ਼ਾਂਤੀ ਲਈ ਹੁੰਦੀਆਂ ਹਨ ਪਰ ਕਾਂਗਰਸ ਸਰਕਾਰ ਨੇ ਜੋ ਪਿਰਤ ਪਾਈ ਹੈ ਇਸ ਨੂੰ ਉਹ ਕਾਨੂੰਨ ਦੇ ਬਲ ਨਾਲ ਅਦਾਲਤਾਂ ਚ ਚੈਲੇਂਜ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਵਰਕਰਾਂ ਦਾ ਮਨੋਬਲ ਉੱਚਾ ਹੈ ਇਸ ਲਈ ਇਸ ਵਾਰ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਬਸਪ ਦੀ ਸਰਕਾਰ ਕਾਇਮ ਹੋਵੇਗੀ। ਉਹਨਾਂ ਕਿਹਾ ਕਿ ਹਲਕਾ ਕਾਦੀਆਂ ਤੋਂ ਉਨ੍ਹਾਂ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਵੀ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ