‘ਆਪ’ ਪੰਜਾਬ ਵਿੱਚ ਕੋਝੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ – ਹਰਪਾਲ ਚੀਮਾ

ਚੰਡੀਗੜ੍ਹ – ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਡੇਗਣ ਦੀ ਭਾਜਪਾ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ‘ਆਪ’ ਨੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਜਪਾ ਲੋਕਤੰਤਰ ਦੀ ‘ਸੀਰੀਅਲ ਕਿਲਰ’ ਪਾਰਟੀ ਹੈ ਜੋ ‘ਆਪ੍ਰੇਸ਼ਨ ਲੋਟਸ’ ਤਹਿਤ ਰਾਜਾਂ ਵਿੱਚ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਡੇਗਦੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਹੈੱਡਕੁਆਰਟਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂਕਿਹਾ ਕਿ ਭਾਜਪਾ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਦੂਰਵਰਤੋਂ ਕਰਕੇ ਅਤੇ ਪੈਸੇ ਦੇ ਕੇ ਵੱਖ-ਵੱਖ ਰਾਜਾਂ ਵਿੱਚ ਲੋਕਾਂ ਦੇ ਫ਼ਤਵੇ ਅਨੁਸਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਢਾਹ-ਢੇਰੀ ਕਰਕੇ ਲੋਕਤੰਤਰ ਦਾ ਕਤਲ ਕੀਤਾ ਹੈ ਅਤੇ ਪੰਜਾਬ ਵਿੱਚ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ‘ਆਪ’ ਦੇ ਕੱਟੜ ਸਿਪਾਹੀਆਂ ਨੇ ਭਾਜਪਾ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਦੁਹਰਾਇਆ ਕਿ ਭਾਜਪਾ ਪੰਜਾਬ ਵਿੱਚ ਆਪਣੇ ਕੋਝੇ ਮਨਸੂਬਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਵੇਗੀ ਭਾਵੇਂ ਉਹ 25 ਦੀ ਥਾਂ 2500 ਕਰੋੜ ਰੁਪਏ ਦੀ ਪੇਸ਼ਕਸ਼ ਕਰ ਦੇਵੇ ਕਿਉਂਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਦੇ ਵਫ਼ਾਦਾਰ ਸਿਪਾਹੀ ਚੱਟਾਨ ਵਾਂਗ ਖੜ੍ਹੇ ਹਨ।

Related posts

ਆਮ ਆਦਮੀ ਪਾਰਟੀ ਦੇ 3 ਸੰਸਦ ਮੈਂਬਰ ਭਾਜਪਾ ਦੀ ਕਿਸ਼ਤੀ ‘ਚ ਸਵਾਰ ਹੋ ਗਏ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦੀ ਰਿਲੀਜ਼ ’ਤੇ ਪਾਬੰਦੀ

ਭਗਵੰਤ ਮਾਨ ਖੁਦ ਵੀ ਪਾਰਟੀ ਬਦਲ ਸਕਦੇ – ਬਿਕਰਮ ਸਿੰਘ ਮਜੀਠੀਆ