‘ਆਪ’ ਸਰਕਾਰ ਕੋਲ ਇਸ਼ਤਿਹਾਰਾਂ ਲਈ 37 ਕਰੋੜ ਹਨ, ਪਰ ਪੀਜੀਆਈ ਲਈ 16 ਕਰੋੜ ਨਹੀਂ : ਰਾਜਾ ਵੜਿੰਗ

ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀ.ਜੀ.ਆਈ ਚੰਡੀਗੜ੍ਹ ਵੱਲੋਂ ਪੰਜਾਬ ਦੇ ਮਰੀਜ਼ਾਂ ਨੂੰ ਦਾਖ਼ਲ ਕਰਨ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਸ਼ਰਮ ਨਾਲ ਸਿਰ ਝੁਕਾਉਣ ਲਈ ਕਿਹਾ ਹੈ, ਜੋ ਕਿ ਪਿਛਲੇ 7 ਮਹੀਨਿਆਂ ਤੋਂ 16 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਅਦਾ ਕਰਨ ਚ ਅਸਫਲ ਰਹੀ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਇਨ੍ਹਾਂ ਹਾਲਾਤਾਂ ਵਿੱਚ ਮੁਆਫ਼ੀ ਮੰਗੇਗੀ, ਜਿਸ ਵਿੱਚ ਤੁਸੀਂ ਇੱਕ ਵੱਡੀ ਗਲਤੀ ਕਰਕੇ ਪੀਜੀਆਈ ਵਰਗੀ ਸੰਸਥਾ ਦਾ ਭਰੋਸਾ ਗੁਆ ਦਿੱਤਾ ਹੈ ਅਤੇ ਉਸਨੇ ਮਰੀਜ਼ਾਂ ਨੂੰ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਲਈ ਸ਼ਰਮਨਾਕ ਗੱਲ ਹੈ, ਜੋ ਪਹਿਲੇ ਤਿੰਨ ਮਹੀਨਿਆਂ ‘ਚ 37 ਕਰੋੜ ਰੁਪਏ ਦੀ ਵੱਡੀ ਰਕਮ ਦੇ ਇਸ਼ਤਿਹਾਰ ਨਾ ਦੇ ਸਕੀ ਹੈ, ਪਰ ਪੀਜੀਆਈ ਨੂੰ ਮਰੀਜ਼ਾਂ ਦੇ ਇਲਾਜ ਲਈ ਨਹੀਂ ਦੇ ਸਕੀ।

ਉਨ੍ਹਾਂ ਕਿਹਾ ਕਿ ਇਹ ਸਿਸਟਮ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਲੱਛਣ ਹੈ। ਇਸ ਸੰਦਰਭ ਵਿੱਚ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸਿਹਤ ਵਿਭਾਗ ਦੀ ਸਥਿਤੀ ਕਿਸ ਤਰ੍ਹਾਂ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਅਜਿਹੇ ‘ਚ ‘ਆਪ’ ਸਰਕਾਰ ਨਾ ਸਿਰਫ ਅਦਾਇਗੀਆਂ ਕਰਨ ‘ਚ ਹੀ ਡਿਫਾਲਟਰ ਹੋਈ ਹੈ, ਸਗੋਂ ਸਟਾਫ ਦਾ ਭਰੋਸਾ ਵੀ ਗੁਆ ਰਹੀ ਹੈ ਅਤੇ ਹਸਪਤਾਲਾਂ ਨੂੰ ਦਵਾਈਆਂ ਦੀ ਸਪਲਾਈ ਵੀ ਨਹੀਂ ਕਰ ਸਕੀ ਹੈ।

ਵੜਿੰਗ ਨੇ ਕਿਹਾ ਕਿ ਸਿਹਤ ਵਿਵਸਥਾ ਦੇ ਨਾਲ-ਨਾਲ ਸਿੱਖਿਆ ਨੂੰ ‘ਆਪ’ ਦਾ ਮੁੱਖ ਪ੍ਰੋਗਰਾਮ ਮੰਨਿਆ ਜਾਂਦਾ ਹੈ। ਪਰ ਤੁਸੀਂ ਦੋਵੇਂ ਵਿਸ਼ਿਆਂ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਗਏ ਹੋ। ਹਸਪਤਾਲਾਂ ਵਿੱਚ ਮਰੀਜ਼ ਦੇ ਇਲਾਜ ਤੋਂ ਇਨਕਾਰੀ ਹੋ ਰਹੇ ਹਨ। ਹਸਪਤਾਲਾਂ ਵਿੱਚ ਦਵਾਈਆਂ ਨਹੀਂ ਹਨ। ਸਕੂਲਾਂ ਵਿੱਚ ਅਧਿਆਪਕ ਨਹੀਂ ਹਨ ਅਤੇ ਵਿਦਿਆਰਥੀਆਂ ਕੋਲ ਕਿਤਾਬਾਂ ਨਹੀਂ ਹਨ ਤੇ ਇਹ ਉਹ ਵੱਡੀ ਤਬਦੀਲੀ ਹੈ, ਜਿਸਦਾ ‘ਆਪ’ ਨੇ ਵਾਅਦਾ ਕੀਤਾ ਸੀ।

Related posts

ਭਾਰਤ ਦੀ ਤਰੱਕੀ ‘ਚ ਬੇ-ਮਿਸਾਲ ਯੋਗਦਾਨ ਦੇ ਬਾਵਜੂਦ ਪੰਜਾਬ ਆਪਣੀ ਰਾਜਧਾਨੀ ਤੇ ਉੱਚ-ਅਦਾਲਤ ਤੋਂ ਵੀ ਵਾਂਝਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰ ਫੜਾਓ ਤੇ 10 ਲੱਖ ਰੁਪਏ ਦਾ ਇਨਾਮ ਲੈ ਜਾਓ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

ਹਰਿਆਣਾ ਦੇ ਸਿੱਖ ਵਿਦਿਆਰਥੀਆਂ ਹੁਣ ਕਿਰਪਾਨ ਪਾ ਕੇ ਪ੍ਰੀਖਿਆ ਦੇ ਸਕਣਗੇ