ਆਮਦਨ ਕਰ ਵਿਭਾਗ ਦੀ ਵੱਡੀ ਕਾਰਵਾਈ, ਦੇਸ਼ ਭਰ ‘ਚ ਸ਼ਰਾਬ ਕਾਰੋਬਾਰੀਆਂ ਦੇ 400 ਟਿਕਾਣਿਆਂ ‘ਤੇ ਛਾਪੇ

ਨਵੀਂ ਦਿੱਲੀ – ਇਨਕਮ ਟੈਕਸ ਵਿਭਾਗ ਨੇ ਦੇਸ਼ ਭਰ ਦੇ ਸ਼ਰਾਬ ਕਾਰੋਬਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਆਮਦਨ ਕਰ ਵਿਭਾਗ ਨੇ ਸ਼ਰਾਬ ਕਾਰੋਬਾਰੀਆਂ ਦੇ 400 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਏਜੰਸੀ ਦੇ ਸੂਤਰਾਂ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਨੇ ਬੁੱਧਵਾਰ ਨੂੰ ਦੇਸ਼ ਭਰ ‘ਚ ਸ਼ਰਾਬ ਕਾਰੋਬਾਰੀਆਂ ਸਮੇਤ ਵੱਖ-ਵੱਖ ਸਮੂਹਾਂ ਦੇ ਲਗਭਗ 400 ਸਥਾਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ।

ਇਨਕਮ ਟੈਕਸ ਦੀਆਂ ਟੀਮਾਂ ਹਰਿਆਣਾ ਦੇ ਗੁਰੂਗ੍ਰਾਮ, ਮੁੰਬਈ, ਦਿੱਲੀ ਸਮੇਤ ਪੰਜ ਰਾਜਾਂ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। ਆਈਟੀ ਟੀਮ ਬੁੱਧਵਾਰ ਸਵੇਰੇ ਬਾਂਦਰਾ ਕੁਰਲਾ ਕੰਪਲੈਕਸ ਸਥਿਤ ਅੰਬੈਸੀ ਗਰੁੱਪ ਦੇ ਦਫਤਰ ਪਹੁੰਚੀ। ਇਸ ਦੌਰਾਨ ਕਿਸੇ ਨੂੰ ਵੀ ਦਫ਼ਤਰ ਤੋਂ ਬਾਹਰ ਜਾਣ ਜਾਂ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਇਸ ਤੋਂ ਇਲਾਵਾ ਗੁਰੂਗ੍ਰਾਮ ‘ਚ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਇਕ ਕਾਰੋਬਾਰੀ ਦੇ ਦਫਤਰ ‘ਤੇ ਵੀ ਛਾਪੇਮਾਰੀ ਕੀਤੀ ਗਈ। ਆਮਦਨ ਕਰ ਵਿਭਾਗ ਨੂੰ ਸ਼ੱਕ ਹੈ ਕਿ ਇਹ ਕਾਰੋਬਾਰੀ ਟੈਕਸ ਚੋਰੀ ਵਿੱਚ ਸ਼ਾਮਲ ਹੋ ਸਕਦੇ ਹਨ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ