ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਉਮੀਦਵਾਰਾਂ ਦੀ ਚੋਣ, ਇਨ੍ਹਾਂ ਦੋ ਨਾਵਾਂ ‘ਤੇ ਲਾਈ ਮੋਹਰ

ਚੰਡੀਗੜ੍ਹ – ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਦੇ ਨਾਂ ‘ਤੇ ਮੋਹਰ ਲੱਗ ਗਈ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ ਦਰਿਆਵਾਂ ‘ਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਜਾਣੇ ਜਾਂਦੇ ਹਨ। ਸਾਲ 2017 ‘ਚ ਸੰਤ ਸੀਚੇਵਾਲ ਦੇ ਮਹੱਤਵਪੂਰਨ ਯੋਗਦਾਨ ਲਈ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ। ਰਾਜ ਸਭਾ ਲਈ ਪੰਜਾਬ ਦੀਆਂ ਦੋ ਸੀਟਾਂ ’ਤੇ 10 ਜੂਨ ਨੂੰ ਚੋਣਾਂ ਹੋਣਗੀਆਂ। ਦੋਵੇਂ ਸੀਟਾਂ ‘ਆਪ’ ਨੂੰ ਮਿਲਣੀਆਂ ਤੈਅ ਹਨ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਤ ਸੀਚੇਵਾਲ ਨਾਲ ਮੁਲਾਕਾਤ ਪਿੱਛੋਂ ਚਰਚਾ ਤੇਜ਼ ਹੋ ਗਈ ਸੀ ਕਿ ‘ਆਪ’ ਨੇ ਉਨ੍ਹਾਂ ਨੂੰ ਰਾਜ ਸਭਾ ਵਿਚ ਭੇਜਣ ਦਾ ਪ੍ਰਸਤਾਵ ਦਿੱਤਾ ਹੈ। ਮਾਨ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਦੀ 17ਵੀਂ ਬਰਸੀ ’ਤੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਪੁੱਜੇ ਸਨ। ਵਿਕਰਮਜੀਤ ਸਿੰਘ ਸਾਹਨੀ ਵੀ ਸਮਾਜ ਸੇਵੀ ਹਨ ਤੇ ਉਨ੍ਹਾਂ ਨੂੰ ਪਦਮਸ਼੍ਰੀ ਐਵਾਰਡ ਮਿਲਿਆ ਹੋਇਆ ਹੈ।

Related posts

ਭਾਰਤ-ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹਣ ਦੀ ਪਹਿਲਕਦਮੀ ਕਰਨ – ਜਥੇਦਾਰ ਗੜਗੱਜ

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਮਾਮਲੇ ਦੀ ਸੁਣਵਾਈ 11 ਜੂਨ ਨੂੰ

ਮਨਪ੍ਰੀਤ ਇਆਲੀ ਅਕਾਲ ਤਖਤ ਤੋਂ ਮਿਲੀ ਜਿੰਮੇਵਾਰੀ ਤੋਂ ਭਗੌੜਾ ਹੋਇਆ – ਵਡਾਲਾ, ਛੋਟੇਪੁਰ