ਚੇਨਈ – ਆਰਐੱਸਐੱਸ ਦੇ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਨੂੰ ਤਾਮਿਲਨਾਡੂ ਦੇ ਪੁਡੂਕੁਡੀ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦਾ ਨਾਂ ਰਾਜ ਮੁਹੰਮਦ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਦੇਸ਼ ਭਰ ’ਚ ਆਰਐੱਸਐੱਸ ਦੇ 6 ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ’ਚ ਹੜਕੰਪ ਮਚ ਗਿਆ।
ਜ਼ਿਕਰਯੋਗ ਹੈ ਕਿ ਸੋਮਵਾਰ ਰਾਤ ਦੇਸ਼ ਭਰ ਵਿਚ ਆਰਐੱਸਐੱਸ ਦੇ 6 ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਨ੍ਹਾਂ ਵਿਚ ਲਖਨਊ ਦੇ ਦੋ ਦਫਤਰ ਵੀ ਸ਼ਾਮਿਲ ਸਨ। ਇਹ ਧਮਕੀ ਵ੍ਹਟਸਐਪ ਰਾਹੀਂ ਦਿੱਤੀ ਗਈ ਸੀ। ਧਮਕੀ ਮਿਲਣ ਤੋਂ ਬਾਅਦ ਲਖਨਊ ਦੇ ਮਡਿਆਂਵ ਥਾਣੇ ’ਚ ਵੀ ਮਾਮਲਾ ਦਰਜ ਕੀਤਾ ਗਿਆ ਹੈ।