ਆਰ.ਡੀ.ਐਕਸ. ਮਾਮਲਾ ਜਗਤਾਰ ਸਿੰਘ ਹਵਾਰਾ ਚੰਡੀਗੜ੍ਹ ਦੀ ਅਦਾਲਤ ਵੱਲੋਂ ਬਰੀ

ਚੰਡੀਗੜ੍ਹ – ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ. ਆਈ) ਦੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਹਵਾਰਾ ਨੂੰ ਇਹ ਰਾਹਤ ਆਰ.ਡੀ.ਐੱਕਸ.ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਿਸ ਆਰ.ਡੀ. ਐੱਕਸ.ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ।
ਦਰਅਸਲ ਜਗਤਾਰ ਸਿੰਘ ਹਵਾਰਾ ਨੇ ਆਪਣੇ ਸਾਥੀਆਂ ਨੂੰ ਇਹ ਧਮਾਕਾ ਕਰਨ ਲਈ ਕਿਹਾ ਸੀ। ਉਸ ਨੇ ਆਪਣੇ ਸਾਥੀ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਆਰ.ਡੀ.ਐੱਕਸ. ਉਪਲੱਬਧ ਕਰਵਾਇਆ ਸੀ।ਇਸ ਮਾਮਲੇ ਵਿਚ ਕਾਫ਼ੀ ਦਿਨਾਂ ਤੋਂ ਪੁਲਿਸ ਦਾ ਗਵਾਹ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਵਿੱਚ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿਚ ਸਬੂਤਾਂ ਦੀ ਕਮੀ ਕਾਰਨ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰਦਿੱਤਾ ਹੈ। ਹਵਾਰਾ ਅਜੇ ਦਿੱਲੀ ਵਿਚ ਤਿਹਾੜ ਜੇਲ੍ਹ ਵਿਚ ਬੰਦ ਹੈ। ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੇ ਦੋਵੇਂ ਸਾਥੀ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਆਰ.ਡੀ.ਐੱਕਸ. ਸਮੇਤ ਸੈਕਟਰ-35 ਦੇ ਕਿਸਾਨ ਭਵਨ ਚੌਕ ਤੋਂ 2005 ਵਿੱਚ ਗਿ੍ਰਫ਼ਤਾਰ ਕੀਤਾ ਸੀ।ਇਸ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ-36 ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 121,121ਏ, 122,153,120ਬੀ, ਅਸਲਾ ਐਕਟ ਦੀ ਧਾਰਾ 25,54,59 ਅਤੇ ਵਿਸਫੋਟਕ ਪਦਾਰਥ ਐਕਟ 1908 ਦੀਆਂ ਧਾਰਾਵਾਂ 45 ਅਤੇ 6 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਤੋਂ ਪੁੱਛ-ਗਿੱਛ ਦੌਰਾਨ ਹਵਾਰਾ ਦਾ ਨਾਂ ਸਾਹਮਣੇ ਆਇਆ ਸੀ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !

ਪੰਜਾਬ ਵਿੱਚ ਨਸ਼ੇ ਦੀ ‘ਹੋਮ ਡਿਲੀਵਰੀ’ ਹੋ ਰਹੀ ਹੈ – ਅਸ਼ਵਨੀ ਸ਼ਰਮਾ