ਆਸਟ੍ਰੇਲੀਆ ’ਚ ਸਮਾਂ ਤਬਦੀਲੀ ਅੱਜ ਤੋਂ

ਮੈਲਬੌਰਨ – ਡੇਅ ਲਾਈਟ ਸੇਵਿੰਗ’ ਨਿਯਮ ਅਧੀਨ ਅੱਜ 7 ਅਪ੍ਰੈਲ ਤੋਂ ਆਸਟ੍ਰੇਲੀਆ ਦੀਆਂ ਘੜੀਆਂ ਮੌਜੂਦਾ ਸਮੇਂ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆਂ। ਇਹ ਤਬਦੀਲੀ ਵਿਕਟੋਰੀਆ,ਨਿਊ ਸਾਊਥ ਵੇਲਜ਼,ਤਸਮਾਨੀਆ,ਦੱਖਣੀ ਆਸਟ੍ਰੇਲੀਆ ਅਤੇ ਆਸਟ੍ਰੇਲੀਆਈ ਕੈਪੀਟਲ ਟੈਰੀਟਰੀ ਵਿੱਚ ਹੀ ਲਾਗੂ ਹੋਵੇਗੀ, ਜਦਕਿ ਕੁਈਂਜ਼ਲੈਂਡ,ਪੱਛਮੀ ਆਸਟ੍ਰੇਲੀਆ ਅਤੇ ਨਾਰਦਨ ਟੈਰੀਟਰੀ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।’ਡੇਅ ਲਾਈਟ ਸੇਵਿੰਗ’ ਅਧੀਨ ਇਹ ਤਬਦੀਲੀ ਸਾਲ ਵਿੱਚ 2 ਵਾਰ ਸੂਰਜ ਦੇ ਚੜਨ ਅਤੇ ਛਿਪਣ ਅਨੁਸਾਰ ਕੀਤੀ ਜਾਂਦੀ ਹੈ। 7 ਅਪ੍ਰੈਲ ਤੋਂ ਆਸਟ੍ਰੇਲੀਆਈ ਘੜੀਆਂ ਸਵੇਰੇ 3 ਵਜੇਂ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆਂ ਅਤੇ ਗਰਮ ਰੁੱਤ ਦੀ ਸ਼ੁਰੂਆਤ ‘ਤੇ ਦੁਬਾਰਾ 6 ਅਕਤੂਬਰ 2024 ਨੂੰ ਇੱਕ ਘੰਟਾ ਅੱਗੇ ਹੋ ਜਾਣਗੀਆਂ। ਇਹ ਬਦਲਾਅ ਗਰਮੀਆਂ ਅਤੇ ਸਰਦੀਆਂ ਨੂੰ ਨਿਯਮਤ ਰੂਪ ਵਿੱਚ ਚਲਾਉਣ ਅਤੇ ਬਿਜਲੀ ਦੀ ਬੱਚਤ ਵਿੱਚ ਲਾਹੇਵੰਦ ਸਿੱਧ ਹੁੰਦਾ ਹੈ। ਇਸ ਤਬਦੀਲੀ ਤੋਂ ਬਾਅਦ ਮੈਲਬੌਰਨ-ਸਿਡਨੀ ਸਮੇਂ ਦਾ ਭਾਰਤੀ ਸਮੇਂ ਤੋਂ ਸਾਢੇ 4 ਘੰਟੇ ਦਾ ਫਰਕ ਹੋਵੇਗਾ। ਭਾਰਤ ਤੋਂ ਉਲਟ ਮੌਸਮ ਹੋਣ ਕਾਰਨ ਆਸਟ੍ਰੇਲੀਆ ਵਿੱਚ ਇਸ ਸਮੇਂ ਸਰਦ ਰੁੱਤ ਦਾ ਆਗਾਜ਼ ਹੋ ਰਿਹਾ ਹੈ।

Related posts

ਹੁਣ ਉਮਰ ਕੈਦ ਦੀ ਸਜ਼ਾ ਹੋ ਸਕਦੀ ਬੱਚਿਆਂ ਨੂੰ ਜੁਰਮਾਂ ਲਈ ਵਰਤਣ ਵਾਲਿਆਂ ਨੂੰ !

ਵਿਕਟੋਰੀਆ ਨੂੰ ਭਵਿੱਖ ਦੀ ਇੰਡਸਟਰੀ ਦੇ ਲਈ ਹੋਰ ਜਿਆਦਾ ਮੁਕਾਬਲਾ ਕਰਨਾ ਹੋਵੇਗਾ

ਮੈਲਬੌਰਨ ‘ਚ 800 ਤੋਂ ਵੱਧ ਮਾਹਿਰ ਸਿਹਤ ਚੁਣੌਤੀਆਂ ‘ਤੇ ਚਰਚਾ ਕਰਨਗੇ