ਆਸਟ੍ਰੇਲੀਆ ਨੇ ਸਟੂਡੈਂਟ ਵੀਜ਼ਾ ਨਿਯਮਾਂ ’ਚ ਕੀਤੀ ਸਖ਼ਤੀ

ਸਿਡਨੀ – ਆਸਟ੍ਰੇਲੀਆ ਦੀ ਅਲਬਾਨੀਜ਼ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਦੇ ਨਿਯਮਾਂ ’ਚ ਸਖ਼ਤੀ ਹੋਰ ਵਧਾ ਦਿੱਤੀ ਹੈ। ਆਸਟ੍ਰੇਲੀਆ ਨੇ ਦੇਸ਼ ’ਚ ਵਧਦੇ ਪ੍ਰਵਾਸ ਤੇ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਮੱਦੇਨਜ਼ਰ ਵਿਦਿਆਰਥੀ ਵੀਜ਼ਾ ਲਈ ਵਿੱਤੀ ਲੋੜਾਂ ਵਧਾਉਣ ਦਾ ਫੈਸਲਾ ਕੀਤਾ ਹੈ। ਸ਼ੁੱਕਰਵਾਰ ਪ੍ਰਭਾਵੀ ਨਵੇਂ ਵਿਦਿਆਰਥੀ ਵੀਜ਼ਾ ਨਿਯਮਾਂ ਮੁਤਾਬਕ ਹੁਣ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਲੈਣ ਲਈ ਘੱਟੋ-ਘੱਟ 29,710 ਆਸਟ੍ਰੇਲੀਅਨ ਡਾਲਰ ਦੀ ਬਚਤ ਦਿਖਾਉਣੀ ਲਾਜ਼ਮੀ ਹੋਵੇਗੀ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਤੂਬਰ 2023 ਵਿੱਚ ਇਸ ਨੂੰ 21,041 ਤੋਂ ਵਧਾ ਕੇ 24,505 ਆਸਟ੍ਰੇਲੀਅਨ ਡਾਲਰ ਕਰ ਦਿੱਤਾ ਗਿਆ ਸੀ। ਕਰੀਬ ਸੱਤ ਮਹੀਨਿਆਂ ਬਾਅਦ ਇਹ ਦੂਜੀ ਵਾਰ ਹੈ, ਜਦੋਂ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਇਹ ਤਬਦੀਲੀਆਂ ਵਿਦਿਆਰਥੀ ਵੀਜ਼ਾ ਨਿਯਮਾਂ ਨੂੰ ਸਖ਼ਤ ਕਰਨ ਦੇ ਵਿਆਪਕ ਯਤਨਾਂ ਦੇ ਵਿਚਕਾਰ ਆਈਆਂ ਹਨ, ਕਿਉਂਕਿ 2022 ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਹਟਣ ਤੋਂ ਬਾਅਦ ਦੇਸ਼ ’ਚ ਵਿਦੇਸ਼ੀਆਂ ਦੀ ਗਿਣਤੀ ’ਚ ਵਾਧਾ ਹੋਇਆ ਹੈ।ਮਾਈਗ੍ਰੇਸ਼ਨ ਵਿੱਚ ਵਾਧੇ ਕਾਰਨ ਆਸਟ੍ਰੇਲੀਅਨ ਰੈਂਟਲ ਮਾਰਕੀਟ ’ਤੇ ਦਬਾਅ ਬਣਿਆ ਹੋਇਆ ਹੈ। ਵਿੱਤੀ ਲੋੜਾਂ ਤੋਂ ਇਲਾਵਾ ਆਸਟ੍ਰੇਲੀਆਈ ਸਰਕਾਰ ਨੇ ਮਾਰਚ ਵਿੱਚ ਵਿਦਿਆਰਥੀ ਵੀਜ਼ੇ ਲਈ ਅੰਗਰੇਜ਼ੀ ਭਾਸ਼ਾ ਦੀਆਂ ਲੋੜਾਂ ਵਿੱਚ ਵੀ ਵਾਧਾ ਕੀਤਾ ਅਤੇ ਵੱਖ-ਵੱਖ ਨੀਤੀਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਠਹਿਰਾਅ ਨੂੰ ਲੰਮਾ ਕਰਨ ਤੋਂ ਰੋਕਣ ਲਈ ਨੀਤੀਆਂ ਲਾਗੂ ਕਰ ਰਹੀ ਹੈ।

Related posts

$100 Million Boost for Bushfire Recovery Across Victoria

‘ਰੌਸ਼ਨੀ ਜਿੱਤੇਗੀ’ ਪੂਰੇ ਆਸਟ੍ਰੇਲੀਆ ‘ਚ ਸੋਗ ਦਿਵਸ 22 ਜਨਵਰੀ ਨੂੰ ਹੋਵੇਗਾ

Sussan Ley Extends Thai Pongal 2026 Greetings to Tamil Community