ਇਜ਼ਰਾਇਲੀ ਫੁੱਟਬਾਲ ਪ੍ਰਸ਼ੰਸਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹਿੰਸਾ ਚ 5 ਲੋਕ ਜ਼ਖ਼ਮੀ, 62 ਗਿ੍ਰਫਤਾਰ

ਐਮਸਟਰਡਮ – ਐਮਸਟਰਡਮ ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਕ ਫੁੱਟਬਾਲ ਮੈਚ ਤੋਂ ਬਾਅਦ ਯਹੂਦੀ ਵਿਰੋਧੀ ਦੰਗਾਕਾਰੀਆਂ ਨੇ ਇਜ਼ਰਾਈਲੀ ਸਮਰਥਕਾਂ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ 5 ਲੋਕਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਉਥੇ ਇਸ ਘਟਨਾ ਦੇ ਸੰਬਧ ਵਿਚ 62 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ। ਪੁਲਸ ਨੇ ਐਕਸ ‘ਤੇ ਇਕ ਪੋਸਟ ‘ਚ ਕਿਹਾ ਕਿ ਉਨ੍ਹਾਂ ਨੇ ਹਿੰਸਾ ਦੀਆਂ ਵੱਖ-ਵੱਖ ਘਟਨਾਵਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਪੁਲਸ ਨੇ ਵੀਰਵਾਰ ਰਾਤ ਨੂੰ ਹੋਈ ਹਿੰਸਾ ਵਿੱਚ ਜ਼ਖ਼ਮੀ ਹੋਏ ਲੋਕਾਂ ਅਤੇ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ। ਇਸ ਤੋਂ ਪਹਿਲਾਂ, ਐਮਸਟਰਡਮ ਮਿਉਂਸਪਲ ਕਾਰਪੋਰੇਸ਼ਨ, ਪੁਲਸ ਅਤੇ ਇਸਤਗਾਸਾ ਦਫਤਰ ਦੁਆਰਾ ਜਾਰੀ ਇੱਕ ਬਿਆਨ ਵਿੱਚ ਇਹ ਕਿਹਾ ਗਿਆ ਸੀ ਕਿ ਅਜੈਕਸ ਅਤੇ ਮੈਕਾਬੀ ਤੇਲ ਅਵੀਵ ਟੀਮਾਂ ਵਿਚਕਾਰ ਖੇਡਿਆ ਗਿਆ ਯੂਰੋਪਾ ਲੀਗ ਮੈਚ ਬਹੁਤ ਵਿਘਨਕਾਰੀ ਸੀ, ਜਿਸ ਵਿਚ ਮੈਕਾਬੀ ਸਮਰਥਕਾਂ ਨੂੰ ਨਿਸ਼ਾਨਾ ਬਣਾ ਕੇ ਹਿੰਸਾ ਦੀਆਂ ਕਈ ਘਟਨਾਵਾਂ ਹੋਈਆਂ।

Related posts

ਗੁਜਰਾਤ ਤੀਜੀ ਵਾਰ ਆਈਪੀਐਲ ਫਾਈਨਲ ਵਿੱਚ ਪਹੁੰਚਿਆ

ਰੈਸਲਿੰਗ ਫੈਡਰੇਸ਼ਨ ਓਲੰਪੀਅਨ ਵਿਨੇਸ਼ ਫੋਗਾਟ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਸੂਰਿਆਵੰਸ਼ੀ ਆਈਪੀਐਲ ‘ਚ 600 ਦੌੜਾਂ ਬਣਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ !