“ਇਟਲੀ ਦੀਆ ਸਿੱਖ ਸੰਗਤਾਂ ਨੇ ਪੌਲੈਂਡ ਅਤੇ ਯੂਕਰੇਨ ਦੇ ਬਾਰਡਰ ਤੇ ਮਨੁੱਖਤਾ ਦੀ ਸੇਵਾ ਲਈ ਜ਼ਰੂਰੀ ਵਸਤਾਂ ਲੈ ਕੇ ਕੀਤੀ ਪਹੁੰਚ”

ਇਟਲੀ – “ਬੀਤੇ ਸਮੇਂ ਤੋਂ ਰੂਸ ਅਤੇ ਯੂਕਰੇਨ ਦਰਮਿਆਨ ਜੰਗ ਨੇ ਬਹੁਤ ਸਾਰੇ ਯੂਕਰੇਨ ਦੇ ਵਸਨੀਕਾਂ ਨੂੰ ਘਰਾਂ ਤੋਂ ਬੇਘਰ ਕਰ ਦਿੱਤਾ ਹੈ ਜਿਸ ਕਰਕੇ ਇਨ੍ਹਾਂ ਵਸਨੀਕਾਂ ਨੇ ਆਪਣੀ ਜ਼ਿੰਦਗੀ ਨੂੰ ਬਚਾਉਣ ਲਈ ਗੁਆਂਢੀ ਦੇਸ਼ਾਂ ਵੱਲ ਰੁਖ਼ ਕੀਤਾ ਗਿਆ, ਜਿਸ ਦੇ ਮੱਦੇਨਜ਼ਰ ਯੂਕਰੇਨ ਅਤੇ ਪੌਲੈਂਡ ਦੇ ਬਾਰਡਰ ਤੇ ਇਨ੍ਹਾਂ ਵਸਨੀਕਾਂ ਨੂੰ ਪੌਲੈਂਡ ਸਰਕਾਰ ਵਲੋਂ ਸ਼ਰਨ ਦਿੱਤੀ ਗਈ ਹੈ, ਉਥੇ ਦੂਜੇ ਪਾਸੇ ਮਨੁੱਖਤਾ ਦੀ ਸੇਵਾ ਕਰਨ ਵਾਲੀ ਸਿੱਖ ਕੌਮ ਵਲੋਂ ਵੀ ਹਰ ਰੋਜ ਹੀ ਲੋੜਬੰਦਾ ਨੂੰ ਸਹਾਇਤਾ ਦਿੱਤੀ ਜਾ ਰਹੀ,ਇਸੇ ਲੜੀ ਦੇ ਤਹਿਤ ਇਟਲੀ ਦੇ ਗੁਰਦੁਆਰਾ ਸੁਖਮਨੀ ਸਾਹਿਬ ਸੁਜ਼ਾਰਾ ਮਾਨਤੋਵਾ ਅਤੇ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਰਜ਼ਿ. ਇਟਲੀ ਵੱਲੋਂ ਭਾਈ ਪ੍ਰਿਥੀਪਾਲ ਸਿੰਘ ਅਤੇ ਭਾਈ ਸੇਵਾ ਸਿੰਘ ਫੌਜੀ,ਮਨਜਿੰਦਰ ਸਿੰਘ,ਰਵਿੰਦਰ ਸਿੰਘ ਵਾਲੀਆ ਅਤੇ ਕਮਲਜੀਤ ਸਿੰਘ ਮਾਨਤੋਵਾ ਦੀ ਅਗਵਾਈ ਹੇਠ ਪੋਲੈਂਡ-ਯੁਕਰੇਨ ਦੇ ਬਾਰਡਰ ਤੇ ਖਾਲਸੇ ਦੀ ਸਰਬੱਤ ਦੇ ਭਲੇ ਦੀ ਰਵਾਇਤ ਨੁੂੰ ਕਾਇਮ ਰੱਖਦਿਆਂ ਜ਼ਰੂਰੀ ਵਸਤੂਆਂ ਲੈ ਕੇ ਮਨੁੱਖਤਾ ਦੀ ਸੇਵਾ ਲਈ ਪਹੁੰਚੇ,ਜਿਸ ਵਿੱਚ ਖਾਣ ਪੀਣ ਦੀਆਂ ਵਸਤਾਂ ਤੋਂ ਇਲਾਵਾ ਹੋਰ ਜ਼ਰੂਰੀ ਵਸਤਾਂ ਸਨ।

Related posts

ਫਰਾਂਸ ‘ਚ ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕਰਨ ਵਾਲਾ ਹਸਪਤਾਲ ਦੋਸ਼ੀ ਕਰਾਰ

ਅਮਰੀਕਾ ਵਲੋਂ ਭਾਰਤ-ਫਰਾਂਸ ਸੋਲਰ ਗੱਠਜੋੜ ਸਮੇਤ 66 ਅੰਤਰਰਾਸ਼ਟਰੀ ਸੰਗਠਨਾਂ ਤੋਂ ਕੀਤੀ ਤੌਬਾ

ਬਰਤਾਨੀਆਂ ‘ਚ ਗੈਰਕਾਨੂੰਨੀ ਪ੍ਰਵਾਸੀਆਂ ‘ਤੇ ਸਖਤੀ : ਮੋਬਾਇਲ ਫੋਨ ਜ਼ਬਤ ਕੀਤਾ ਜਾ ਸਕਦਾ