“ਇਟਲੀ ਦੇ ਬਰੇਸ਼ੀਆ ਵਿਖੇ ਮਨਾਇਆ ਗਿਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 645ਵੇਂ ਆਗਮਨ ਪੁਰਬ”

 ਰੋਮ ਇਟਲੀ – “””ਉੱਤਰੀ ਇਟਲੀ ਦੇ ਜਿਲ੍ਹਾ ਬਰੇਸ਼ੀਆ ਵਿਖੇ ਨਵੇਂ ਬਣੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਟੈਂਪਲ ਮਨੇਰਬੀਓ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦਾ 645 ਵਾਂ ਜਨਮਦਿਨ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਰਖਾਏ ਗਏ ਸ਼੍ਰੀ ਅੰਮ੍ਰਿਤ ਬਾਣੀ ਦੇ ਭੋਗ ਪਾਏ ਗਏ ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਬੀਬੀ ਭੁਪਿੰਦਰ ਕੌਰ ਵਿਚੈਂਸਾ ਵਾਲਿਆਂ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਇਸ ਤੋਂ ਇਲਾਵਾ ਮਿਲਾਨ ਮਿਊਜ਼ਿਕਲ ਗਰੁੱਪ ਦੇ ਕਲਾਕਾਰਾਂ ਜਿਨ੍ਹਾਂ ਵਿੱਚ ਪੰਮਾ ਲਧਾਣਾ ਪਰਮਜੀਤ ਬੰਗੜ ਅਤੇ ਬੀਬਾ ਸੋਨੀਆ ਕਲੇਰ ਆਦਿ ਨੇ ਗੁਰੂ ਜੀ ਦੇ ਜੀਵਨ ਮਿਸ਼ਨ ਨਾਲ ਸਬੰਧਿਤ ਗੀਤ ਪੇਸ਼ ਕਰਕੇ ਭਰਵੀਂ ਹਾਜਰੀ ਲੁਆਈ। ਇਸ ਮੌਕੇ ਸ਼੍ਰੀ ਕੇਸ਼ਵ ਢੰਡਾ ਚੇਅਰਮੈਨ ਗਲੋਬਲ ਰਵਿਦਾਸੀਆ ਵੈਲਫੇਅਰ ਐਸੋਸੀਏਸ਼ਨ ਭਾਰਤ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸ਼੍ਰੀ ਸਰਬਜੀਤ ਵਿਰਕ ਚੇਅਰਮੈਨ ਡਾ ਬੀ ਆਰ ਅੰਬੇਡਕਰ ਵੈਲਫੇਅਰ ਐਸੋਸੀਏਸ਼ਨ ਇਟਲੀ ਨੇ ਵੀ ਆਪਣੇ ਵੱਡਮੁੱਲੇ ਵੀਚਾਰ ਪ੍ਰਗਟ ਕੀਤੇ। ਇਥੇ ਵਰਨਣਯੋਗ ਹੈ ਕਿ ਜਿੱਥੇ ਇਲਾਕੇ ਭਰ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਉੱਥੇ ਹੀ ਇਟਲੀ ਭਰ ਤੋਂ ਸ਼੍ਰੀ ਗੁਰੂ ਰਵਿਦਾਸ ਸਭਾਵਾਂ ਨੇ ਬੱਸਾਂ ਕਾਰਾਂ ਰਾਹੀਂ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸ਼੍ਰੀ ਗੁਰੂ ਰਵਿਦਾਸ ਸਭਾ ਰਿਜੋਇਮੀਲੀਆ ,ਸ੍ਰੀ ਗੁਰੂ ਰਵਿਦਾਸ ਟੈਂਪਲ ਵਰੋਨਾ, ਸ੍ਰੀ ਗੁਰੂ ਰਵਿਦਾਸ ਸਭਾ ਵਿਚੈਂਸਾ ਸ੍ਰੀ ਗੁਰੂ ਰਵਿਦਾਸ ਸਭਾ ਮਾਨਤੋਵਾ ਅਤੇ ਸ਼੍ਰੀ ਗੁਰੂ ਰਵਿਦਾਸ ਦਰਬਾਰ ਬੈਰਗਾਮੋ ਆਦਿ ਹਾਜ਼ਰ ਸਨ। ਇਸ ਮੌਕੇ ਪਹੁੰਚੀਆਂ ਸ਼ਕਸ਼ੀਅਤਾਂ ਦਾ ਕਮੇਟੀ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਘਰ ਦੇ ਮੁੱਖ ਸੇਵਾਦਾਰ  ਸ਼੍ਰੀ ਅਮਰੀਕ ਦੌਲੀਕੇ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਮੁੱਚੀ ਸਟੇਜ਼ ਸੰਚਾਲਨ ਦੀ ਭੂਮਿਕਾ ਸ਼੍ਰੀ ਦੇਸ ਰਾਜ ਹੀਰ ਵਲੋਂ ਬਾਖੂਬੀ ਨਿਭਾਈ ਗਈ ਇਸ ਮੌਕੇ ਉਘੇ ਪੱਤਰਕਾਰ ਸ਼੍ਰੀ ਬਲਜੀਤ ਭੌਰਾ ਦਾ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Related posts

ਭਾਰਤ ਅਤੇ ਨਿਊਜ਼ੀਲੈਂਡ ਵਲੋਂ ਮੁਕਤ ਵਪਾਰ ਸਮਝੌਤੇ ‘ਤੇ ਦਸਤਖਤ

ਕਿਸ ਨੈੱਟਵਰਕ ਦਾ ਹਿੱਸਾ ਹੈ ਅਮਰੀਕਨ ਰਾਸ਼ਟਰਪਤੀ ਟਰੰਪ ‘ਤੇ ਹਮਲਾ ਕਰਨ ਵਾਲਾ ?

ਨਿਰਦੋਸ਼ਾਂ ਨੂੰ ਮਾਰਨਾ ਗਲਤ ਹੈ – ਪੋਪ ਲੀਓ