ਇਮੀਗ੍ਰੇਸ਼ਨ ਕੰਸਲਟੈਂਟਸ ਦੀ ਵੱਡੇ ਪੱਧਰ ’ਤੇ ਜਾਂਚ ਸ਼ੁਰੂ ਕਰਨ ਦੀ ਹਦਾਇਤ !

ਜਲੰਧਰ, (ਪਰਮਿੰਦਰ ਸਿੰਘ) – ਇਮੀਗ੍ਰੇਸ਼ਨ ਕੰਸਲਟੈਂਸੀ ਸੇਵਾਵਾਂ ਨੂੰ ਨਿਯਮਤ ਕਰਨ ਵੱਲ ਇਕ ਮਹੱਤਵਪੂਰਣ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਐਸ.ਡੀ.ਐਮਜ਼ ਨੂੰ ਇਮੀਗ੍ਰੇਸ਼ਨ ਕੰਸਲਟੈਂਟਸ ਦੀ ਵੱਡੇ ਪੱਧਰ ’ਤੇ ਜਾਂਚ ਮੁਹਿੰਮ ਸ਼ੁਰੂ ਕਰਨ ਦੀ ਹਦਾਇਤ ਦਿੱਤੀ ਗਈ।  ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸੂਬੇ ਵਿੱਚ ਹੀ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਤੋਂ ਜਾਣੂ ਕਰਵਾਇਆ। ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਰੋਜ਼ਗਾਰ ਬਿਊਰੋ ਰਾਹੀਂ ਸੂਬੇ ਵਿੱਚ ਹੀ ਮੁੜ ਪੈਰਾਂ ਸਿਰ ਹੋ ਕੇ ਰੋਲ ਮਾਡਲ ਬਣਨ ਲਈ ਪ੍ਰੇਰਿਆ। ਡਾ.ਅਗਰਵਾਲ ਨੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਵੱਡੇ ਵਿੱਤੀ ਤੇ ਵਿਅਕਤੀਗਤ ਨੁਕਸਾਨਾਂ ਤੋਂ ਬਚਣ ਲਈ ਇਮੀਗ੍ਰੇਸ਼ਨ ਲਈ ਹਮੇਸ਼ਾ ਕਾਨੂੰਨੀ ਰਸਤੇ ਚੁਣਨ ਦੀ ਅਪੀਲ ਕੀਤੀ।  ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਕਾਉਂਸਲਿੰਗ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਲੰਧਰ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ  ਸੰਪਰਕ ਕਰ ਸਕਦੇ ਹਨ।

Related posts

ਭਾਰਤ ਦੀ ਤਰੱਕੀ ‘ਚ ਬੇ-ਮਿਸਾਲ ਯੋਗਦਾਨ ਦੇ ਬਾਵਜੂਦ ਪੰਜਾਬ ਆਪਣੀ ਰਾਜਧਾਨੀ ਤੇ ਉੱਚ-ਅਦਾਲਤ ਤੋਂ ਵੀ ਵਾਂਝਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰ ਫੜਾਓ ਤੇ 10 ਲੱਖ ਰੁਪਏ ਦਾ ਇਨਾਮ ਲੈ ਜਾਓ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

ਹਰਿਆਣਾ ਦੇ ਸਿੱਖ ਵਿਦਿਆਰਥੀਆਂ ਹੁਣ ਕਿਰਪਾਨ ਪਾ ਕੇ ਪ੍ਰੀਖਿਆ ਦੇ ਸਕਣਗੇ