ਇਮੀਗ੍ਰੇਸ਼ਨ ਪ੍ਰਕਿਰਿਆ ’ਚ ਤੇਜ਼ੀ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਭਾਰਤੀ ਨਾਗਰਿਕਾਂ ਤੇ ਓਸੀਆਈ ਕਾਰਡ ਧਾਰਕਾਂ ਦੀ ਇਮੀਗ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਗਾ। ਅਧਿਕਾਰੀ ਨੇ ਕਿਹਾ ਕਿ ਫਾਸਟ ਟ੍ਰੈਕ ਇਮੀਗ੍ਰੇਸ਼ਨ-ਟਰੱਸਟੇਡ ਟਰੈਵਲਰ ਪ੍ਰੋਗਰਾਮ (ਐੱਫਟੀਆਈ-ਟੀਟੀਪੀ) ਸਰਕਾਰ ਦੀ ਦੂਰਅੰਦੇਸ਼ੀ ਪਹਿਲ ਹੈ, ਜੋ ਭਾਰਤੀ ਨਾਗਰਿਕਾਂ ਤੇ ਓਸੀਆਈ (ਓਵਰਸੀਜ਼ ਸਿਟੀਜ਼ਨ ਆਫ ਇੰਡੀਆ) ਕਾਰਡ ਧਾਰਕਾਂ ਲਈ ਤਿਆਰ ਕੀਤਾ ਗਿਆ ਹੈ। ਯੋਗ ਵਿਅਕਤੀਆਂ ਨੂੰ ਆਨਲਾਈਨ ਅਰਜ਼ੀ ਦੇਣ ਤੇ ਬਿਨੈ-ਪੱਤਰ ਵਿੱਚ ਦਰਸਾਏ ਅਨੁਸਾਰ ਹੋਰ ਲੋੜੀਂਦੀ ਜਾਣਕਾਰੀ ਦੇ ਨਾਲ ਆਪਣੇ ਬਾਇਓਮੈਟਿ੍ਰਕਸ (ਫਿੰਗਰਪਿ੍ਰੰਟ ਆਦਿ) ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਐੱਫਟੀਆਈ ਰਜਿਸਟ੍ਰੇਸ਼ਨ ਵੱਧ ਤੋਂ ਵੱਧ ਪੰਜ ਸਾਲ ਜਾਂ ਪਾਸਪੋਰਟ ਦੀ ਵੈਧਤਾ ਦੀ ਮਿਆਦ, ਜੋ ਵੀ ਪਹਿਲਾਂ ਹੋਵੇ, ਲਈ ਵੈਧ ਹੋਵੇਗੀ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’