ਇਰਾਕੀ ਸੁਰੱਖਿਆ ਫੋਰਸਾਂ ਨੇ ਇਸਲਾਮਿਕ ਸਟੇਟ ਦੇ ਕਮਾਂਡਰ ਸਣੇ 8 ਹੋਰ ਅੱਤਵਾਦੀਆਂ ਨੂੰ ਕੀਤਾ ਢੇਰ

ਬਗਦਾਦ- ਇਰਾਕ ਦੇ ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਫੌਜੀ ਕਾਰਵਾਈ ਦੌਰਾਨ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੇ ਇਕ ਕਮਾਂਡਰ ਸਮੇਤ 8 ਹੋਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕਾ ਅਤੇ ਇਰਾਕੀ ਸੁਰੱਖਿਆ ਫੋਰਸਾਂ ਨੇ ਸੋਮਵਾਰ ਰਾਤ ਇਕ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਇਸ ਦੌਰਾਨ 2 ਅਮਰੀਕੀ ਫੌਜੀ ਵੀ ਜ਼ਖਮੀ ਹੋ ਗਏ।ਇਰਾਕ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ੀਆ ਅਲ-ਸੁਦਾਨੀ ਨੇ ਕਿਹਾ ਕਿ ਸਲਾਹੂਦੀਨ ਸੂਬੇ ’ਚ ਹਮਰੀਨ ਪਹਾੜੀ ਖੇਤਰ ਵਿਚ ਅੱਤਵਾਦ ਵਿਰੋਧੀ ਸੁਰੱਖਿਆ ਫੋਰਸਾਂ ਅਤੇ ਰਾਸ਼ਟਰੀ ਸੁਰੱਖਿਆ ਸੇਵਾ ਦੇ ਇਕ ਸਾਂਝੇ ਆਪ੍ਰੇਸ਼ਨ ਵਿਚ ਜਾਸਿਮ ਅਲ-ਮਜ਼ਰੂਈ ਅੱਬੂ ਅਬਦੁਲ ਕਾਦਿਰ ਨੂੰ ਮਾਰ ਦਿੱਤਾ ਗਿਆ। ਅਲ-ਸੁਦਾਨੀ ਨੇ ਇਕ ਬਿਆਨ ਵਿਚ ਕਿਹਾ ਕਿ ਇਰਾਕ ਵਿਚ ਅੱਤਵਾਦ ਲਈ ਕੋਈ ਥਾਂ ਨਹੀਂ ਹੈ। ਅਸੀਂ ਉਨ੍ਹਾਂ ਦਾ ਖਾਤਮਾ ਕਰ ਕੇ ਛੱਡਾਂਗੇ।

Related posts

ਟਰੰਪ ਦਾ ‘ਗ੍ਰੈਂਡ ਪ੍ਰੋਜੈਕਟ’ : ਕਿਹੋ ਜਿਹਾ ਹੋਵੇਗਾ ‘ਹਾਈਟੈੱਕ ਬੰਕਰ’ ਤੇ ਆਲੀਸ਼ਾਨ ‘ਬਾਲਰੂਮ’ ?

ਇਟਲੀ ‘ਚ 2 ਸਿੱਖਾਂ ਦੇ ਕਤਲ ਤੋਂ ਬਾਅਦ ਵਿਸਾਖੀ ਸਬੰਧੀ ਨਗਰ ਕੀਰਤਨ ਪ੍ਰੋਗ੍ਰਾਮ ਰੱਦ !

ਬਿਨਾਂ ਪਰਮਿਟ ਹੱਜ ਕਰਨ ‘ਤੇ 25 ਲੱਖ ਰੁਪਏ ਜੁਰਮਾਨਾ ਹੋ ਸਕਦਾ !