ਇਰਾਕ ਦੀ ਰਾਜਧਾਨੀ ਬਗਦਾਦ ’ਚ ਅਮਰੀਕੀ ਸਫ਼ਾਰਤਖ਼ਾਨੇ ’ਤੇ ਰਾਕਟ ਹਮਲਾ

ਬਗਦਾਦ – ਇਰਾਕ ਦੀ ਰਾਜਧਾਨੀ ਬਗਦਾਦ ’ਚ ਅਮਰੀਕੀ ਸਫ਼ਾਰਤਖ਼ਾਨੇ ’ਤੇ ਸ਼ੁਕਰਵਾਰ ਸਵੇਰੇ ਰਾਕੇਟ ਹਮਲੇ ’ਚ ਕੁਝ ਨੁਕਸਾਨ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਮਰੀਕਾ ਅਤੇ ਇਰਾਕ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਇਕ ਇਰਾਕੀ ਅਧਿਕਾਰੀ ਨੇ ਦਸਿਆ ਕਿ ਸ਼ੁੱਕਰਵਾਰ ਨੂੰ 14 ਕਟਿਊਸ਼ਾ ਰਾਕੇਟ ਦਾਗੇ ਗਏ, ਜਿਨ੍ਹਾਂ ’ਚੋਂ ਕੁਝ ਸਫ਼ਾਰਤਖ਼ਾਨੇ ਦੇ ਦਰਵਾਜ਼ੇ ਨੇੜੇ ਡਿੱਗੇ, ਜਦਕਿ ਕੁਝ ਨਦੀ ਵਿਚ ਡਿੱਗ ਗਏ। ਅਧਿਕਾਰੀ ਨੇ ਕਿਹਾ ਕਿ ਰਾਕੇਟ ਨਾਲ ਥੋੜ੍ਹਾ ਜਿਹਾ ਨੁਕਸਾਨ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਕ ਅਮਰੀਕੀ ਫੌਜੀ ਅਧਿਕਾਰੀ ਨੇ ਦਸਿਆ ਕਿ ਸਫ਼ਾਰਤਖ਼ਾਨਾ ਕੰਪਲੈਕਸ ਅਤੇ ਯੂਨੀਅਨ ਤਿੰਨ ਦੇ ਆਲੇ-ਦੁਆਲੇ ਅਮਰੀਕੀ ਅਤੇ ਗੱਠਜੋੜ ਬਲਾਂ ’ਤੇ ਕਈ ਰਾਕੇਟ ਹਮਲੇ ਹੋਏ। ਅਧਿਕਾਰੀ ਨੇ ਦਸਿਆ ਕਿ ਕਿਸੇ ਦੇ ਜਾਨੀ ਨੁਕਸਾਨ ਜਾਂ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਣ ਦੀ ਖਬਰ ਨਹੀਂ ਹੈ। ਦੂਤਘਰ ਦੇ ਇਕ ਬੁਲਾਰੇ ਨੇ ਦਸਿਆ ਕਿ ਅਮਰੀਕੀ ਸਫ਼ਾਰਤਖਾਨੇ ’ਤੇ ਸਵੇਰੇ ਕਰੀਬ ਸਾਢੇ ਚਾਰ ਵਜੇ ਦੋ ਰਾਕੇਟਾਂ ਨਾਲ ਹਮਲਾ ਕੀਤਾ ਗਿਆ।

Related posts

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

ਡੁਬਈ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ‘ਤੇ ਹੋ ਸਕਦੀ ਕੈਦ ਤੇ ਦੇਸ਼ ਨਿਕਾਲਾ

ਮਿਡਲ-ਈਸਟ ਯੁੱਧ : ਭਾਰਤ ਵਲੋਂ ਨਵੀਂ ਦਿੱਲੀ ‘ਚ ਕੰਟਰੋਲ ਰੂਮ ਸਥਾਪਿਤ