ਇਹ ਤਾਂ ‘ਟ੍ਰੇਲਰ’ ਹੈ : ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਤੇ ਗੋਲੀਆਂ ਦੀ ਬੁਛਾੜ

ਗੁਰੂ ਰੰਧਾਵਾ, ਪੰਜਾਬੀ ਗਾਇਕ।

ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿੰਮ ਦੇ ਬਾਹਰ ਗੋਲੀਬਾਰੀ ਕੀਤੇ ਜਾਣ ਨਾਲ ਪੂਰੇ ਇਲਾਕੇ ਦੇ ਵਿੱਚ ਦਹਿਸ਼ਤ ਫੈਲ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਵਿਆਪਕ ਦਹਿਸ਼ਤ ਫੈਲ ਗਈ ਹੈ ਅਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਬਦਨਾਮ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਗੈਂਗ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਕਥਿਤ ਪੋਸਟ ਅਤੇ ਆਡੀਓ ਕਲਿੱਪ ਰਾਹੀਂ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਆਡੀਓ ਵਿੱਚ ਇੱਕ ਗੈਂਗ ਮੈਂਬਰ ਨੂੰ ਕਥਿਤ ਤੌਰ ‘ਤੇ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਗੁਰੂ ਰੰਧਾਵਾ ਦਾ ਅਦਾਕਾਰ ਸਲਮਾਨ ਖਾਨ ਨਾਲ ਨਜ਼ਦੀਕੀ ਸਬੰਧ ਹੈ, ਜਿਸ ਕਾਰਣ ਉਸਨੂੰ ਨਿਸ਼ਾਨਾ ਬਣਾਇਆ ਗਿਆ। ਆਡੀਓ ਵਿੱਚ ਇਸ ਹਮਲੇ ਨੂੰ ਸਿਰਫ਼ ਇੱਕ “ਟ੍ਰੇਲਰ” ਦੱਸਿਆ ਗਿਆ ਹੈ।

ਇਸ ਵਾਰਦਾਤ ਦੀ ਜਾਣਕਾਰੀ ਮਿਲਣ ‘ਤੇ, ਦਿੱਲੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜਿੰਮ ਦੇ ਬਾਹਰੋਂ ਵਿਜ਼ੂਅਲ ਅਤੇ ਸੀਸੀਟੀਵੀ ਫੁਟੇਜ ਜ਼ਬਤ ਕੀਤੀਆ ਗਈਆਂਂ। ਪੁਲਿਸ ਇਹ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਕੀ ਇਹ ਸੱਚਮੁੱਚ ਕਿਸੇ ਗਿਰੋਹ ਦਾ ਕੰਮ ਸੀ ਜਾਂ ਕੀ ਕਿਸੇ ਨੇ ਦਹਿਸ਼ਤ ਫੈਲਾਉਣ ਲਈ ਇਸ ਨਾਮ ਦੀ ਵਰਤੋਂ ਕੀਤੀ ਹੈ। ਦਿੱਲੀ ਪੁਲਿਸ ਦੇ ਅਨੁਸਾਰ ਵਾਇਰਲ ਆਡੀਓ ਅਤੇ ਸੋਸ਼ਲ ਮੀਡੀਆ ਪੋਸਟਾਂ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋਵੇਗੀ।

ਦਿੱਲੀ ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ 11 ਜੂਨ 2026 ਦੀ ਸਵੇਰ ਨੂੰ, ਪੁਲਿਸ ਸਟੇਸ਼ਨ ਪੱਛਮੀ ਵਿਹਾਰ ਪੂਰਬ ਨੂੰ “24 ਘੰਟੇ ਫਿਟਨੈਸ” ਜਿੰਮ, ਪੁਸ਼ਕਰ ਐਨਕਲੇਵ, ਪੱਛਮੀ ਵਿਹਾਰ, ਦਿੱਲੀ ਵਿੱਚ ਗੋਲੀਬਾਰੀ ਦੀ ਘਟਨਾ ਸੰਬੰਧੀ ਇੱਕ ਪੀਸੀਆਰ ਕਾਲ ਪ੍ਰਾਪਤ ਹੋਈ। ਮੁੱਢਲੀ ਜਾਂਚ ਵਿੱਚ ਪੁਸ਼ਟੀ ਹੋਈ ਹੈ ਕਿ ਦੋ ਅਣਪਛਾਤੇ ਵਿਅਕਤੀਆਂ ਜਿਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ, ਨੇ ਮੋਟਰਸਾਈਕਲ ‘ਤੇ ਜਿੰਮ ਦੀਆਂ ਸ਼ੀਸ਼ੇ ਦੀਆਂ ਖਿੜਕੀਆਂ ‘ਤੇ ਕਈ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਅਤੇ ਜ਼ਿਲ੍ਹਾ ਪੁਲਿਸ ਇਸ ਮਾਮਲੇ ਵਿੱਚ ਢੁਕਵੀਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਘਟਨਾ ਦੇ ਵਿੱਚ ਸ਼ਾਮਿਲ ਦੋਸ਼ੀਆਂ ਦੀ ਪਛਾਣ, ਖੋਜ ਅਤੇ ਜਲਦੀ ਗ੍ਰਿਫ਼ਤਾਰ ਕਰਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ।

Related posts

ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧਾਈਆਂ

ਬੇਕਾਬੂ ਯਾਤਰੀ ਨੇ ਜਹਾਜ਼ ਦੀ ਵਿੰਡੋਅ ਤੋੜ ਦਿੱਤੀ : ਏਅਰ ਇੰਡੀਆ ਦੀ ਚੰਡੀਗੜ੍ਹ-ਦਿੱਲੀ ਉਡਾਣ ਹਫ਼ੜਾ-ਦਫ਼ੜੀ

ਭਾਜਪਾ ਪ੍ਰਧਾਨ ਨਿਤਿਨ ਨਬੀਨ ਦਾ ਪੰਜਾਬ ਦੌਰਾ 20 ਜੂਨ ਤੋਂ