ਈਡੀ ਦੇ ਛਾਪਿਆਂ ਨਾਲ ਡਰਾਉਣ ਤੇ ਚੁੱਪ ਕਰਾਉਣ ਦੀ ਕੋਸ਼ਿਸ਼ : ਆਤਿਸ਼ੀ

ਨਵੀਂ ਦਿੱਲੀ – ਦਿੱਲੀ ਦੀ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਨੇਤਾ ਆਤਿਸ਼ੀ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਨ੍ਹਾਂ ਦੇ ਨੇਤਾਵਾਂ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪਿਆਂ ਰਾਹੀਂ ਪਾਰਟੀ ਨੂੰ ਡਰਾਉਣ ਅਤੇ ਚੁੱਪ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਦੀ ਆਪਣੀ ਜਾਂਚ ਤਹਿਤ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਖਜ਼ਾਨਚੀ ਐੱਨਡੀ ਗੁਪਤਾ ਦੇ ਟਿਕਾਣਿਆਂ ਦੀ ਤਲਾਸ਼ੀ ਲਈ। ਆਤਿਸ਼ੀ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਕਰਮਚਾਰੀ ਸਵੇਰੇ 7 ਵਜੇ ਤੋਂ ਬਿਭਵ ਕੁਮਾਰ ਅਤੇ ਗੁਪਤਾ ਦੇ ਘਰ ਦੀ ਤਲਾਸ਼ੀ ਲੈ ਰਹੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੇ ਹੋਰ ਆਗੂਆਂ ਦੇ ਟਿਕਾਣਿਆਂ ‘ਤੇ ਹੋਰ ਛਾਪੇ ਮਾਰੇ ਜਾਣਗੇ।

Related posts

ਭਾਰਤ ਵਲੋਂ ਮੱਧ ਪੂਰਬ ‘ਚ ਫਸੇ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਯਤਨ ਜਾਰੀ

ਭਾਰਤ ਦੇ 116 ਸ਼ਹਿਰਾਂ ਵਿੱਚ 10 ਹਜ਼ਾਰ ਇਲੈਕਟ੍ਰਿਕ ਬੱਸਾਂ ਦੌੜਨਗੀਆਂ

ਭਾਰਤ ਕੋਲ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਲਈ ਤੇਲ ਦੇ ਕਾਫ਼ੀ ਭੰਡਾਰ