ਈਡੀ-ਸੀਬੀਆਈ ਭਾਜਪਾ ਦਾ ਸਿਰਫ਼ ਸਿਆਸੀ ਹਥਿਆਰ : ਆਤਿਸ਼ੀ

ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਨੇ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਨਾਂ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ। ਇਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ’ਚ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਹੈ। ਆਤਿਸ਼ੀ ਨੇ ਕਿਹਾ ਕਿ ਇਹ ਪੈਂਤੜਾ ਅਪਣਾ ਕੇ ਭਾਜਪਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਈਡੀ ਅਤੇ ਕੇਂਦਰੀ ਜਾਂਚ ਬਿਊਰੋ (329) ਦੀ ਵਰਤੋਂ ਕਰਕੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਜੋ ’ਇੰਡੀਆ’ ਗਠਜੋੜ ਸਫਲ ਨਾ ਹੋ ਸਕੇ। ਅੱਜ ਈਡੀ-ਸੀਬੀਆਈ9 ਭਾਜਪਾ ਦੇ ਸਿਰਫ ਸਿਆਸੀ ਹਥਿਆਰ ਹਨ, ਜਿਨ੍ਹਾਂ ਦੀ ਵਰਤੋਂ ਵਿਰੋਧੀ ਨੇਤਾਵਾਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਰੋਧੀ ਧਿਰ ਦਾ ਆਗੂ ਭਾਜਪਾ ਵਿਚ ਸ਼ਾਮਲ ਹੁੰਦਾ ਹੈ ਤਾਂ ਸੰਮਨ-ਗ੍ਰਿਫਤਾਰੀਆਂ ਬੰਦ ਹੋ ਜਾਂਦੀਆਂ ਹਨ ਅਤੇ ਈਡੀ ਅਦਾਲਤ ਵਿਚ ਜਾ ਕੇ ਕੇਸ ਵਾਪਸ ਲੈ ਲੈਂਦੀ ਹੈ। ਆਪ’ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਤੀਜੀ ਵਾਰ ਗ਼ੈਰਕਾਨੂੰਨੀ ਸੰਮਨ ਭੇਜ ਕੇ ਉਨ੍ਹਾਂ ਨੂੰ ਆਪਣੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਜਦੋਂ ਦੋ ਵਾਰ ਸੰਮਨ ਆਏ ਤਾਂ ਕੇਜਰੀਵਾਲ ਨੇ ਈਡੀ ਨੂੰ ਪੱਤਰ ਲਿਖ ਕੇ ਸਪਸ਼ਟ ਤੌਰ ’ਤੇ ਸਵਾਲ ਪੁੱਛਿਆ ਕਿ ਉਨ੍ਹਾਂ ਨੂੰ ਸੰਮਨ ਕਿਉਂ ਭੇਜਿਆ ਗਿਆ ਸੀ। ਉਨ੍ਹਾਂ ਨੂੰ ਗਵਾਹ ਵਜੋਂ, ਸ਼ੱਕੀ ਵਜੋਂ, ਦਿੱਲੀ ਦੇ ਮੁੱਖ ਮੰਤਰੀ ਵਜੋਂ ਜਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵਜੋਂ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿੰਨ ਵਾਰ ਚਿੱਠੀ ਭੇਜਣ ਦੇ ਬਾਵਜੂਦ ਈਡੀ ਨੇ ਅੱਜ ਤੱਕ ਕੇਜਰੀਵਾਲ ਦੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ। ਜੇਕਰ ਇਸ ਦਾ ਕੋਈ ਕਾਨੂੰਨੀ ਆਧਾਰ ਸੀ ਤਾਂ ਈਡੀ ਨੇ ਕੇਜਰੀਵਾਲ ਦੀ ਚਿੱਠੀ ਦਾ ਜਵਾਬ ਕਿਉਂ ਨਹੀਂ ਦਿੱਤਾ।

Related posts

ਯਾਤਰੀ ਪਰੇਸ਼ਾਨ : ਹਵਾਈ ਖੇਤਰ ਬੰਦ ਹੋਣ ਨਾਲ ਮਿਡਲ-ਈਸਟ ਬਾਕੀ ਦੁਨੀਆਂ ਨਾਲੋਂ ਕੱਟਿਆ ਗਿਆ

ਅਸੀਂ ਸੁਰੱਖਿਅਤ ਹਾਂ ਤੇ ਹਾਲਾਤ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ – ਪੀਵੀ ਸਿੰਧੂ

ਮਿਡਲ-ਈਸਟ ਤਣਾਅ : ਭਾਰਤੀਆਂ ਨੂੰ FRRO ਨਾਲ ਸੰਪਰਕ ਕਰਨ ਦੀ ਸਲਾਹ !