ਈ.ਡੀ. ਦੇ ਚੌਥੇ ਸੰਮਨ ’ਤੇ ਵੀ ਨਹੀਂ ਪੇਸ਼ ਹੋਏ ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੌਥਾ ਸੰਮਨ ਜਾਰੀ ਹੋਣ ’ਤੇ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਉਸ ਨੇ ਆਪਣੇ ਜਵਾਬ ਵਿੱਚ ਲਿਖਿਆ ਕਿ ਈਡੀ ਦਾ ਉਦੇਸ਼ ਉਸ ਨੂੰ ਗਿ੍ਰਫ਼ਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਈਡੀ ਦੇ ਸੰਮਨ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਦੋ ਸਾਲਾਂ ਤੋਂ ਜਾਂਚ ਚੱਲ ਰਹੀ ਹੈ ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਮੈਨੂੰ ਪੁੱਛਗਿੱਛ ਲਈ ਨੋਟਿਸ ਕਿਉਂ ਭੇਜਿਆ ਗਿਆ ਹੈ? ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਈ.ਡੀ. ਨੂੰ ਚਲਾ ਰਹੀ ਹੈ।
ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਈਡੀ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੀ ਹੈ। ’ਆਪ’ ਨੇ ਸਵਾਲ ਪੁੱਛਿਆ ਕਿ ਜਦੋਂ ਈਡੀ ਨੇ ਆਪਣੀ ਚਾਰਜਸ਼ੀਟ ’ਚ ਲਿਖਿਆ ਹੈ ਕਿ ਕੇਜਰੀਵਾਲ ਦੋਸ਼ੀ ਨਹੀਂ ਹੈ। ਫਿਰ ਉਨ੍ਹਾਂ ਨੂੰ ਸੰਮਨ ਕਿਉਂ ਭੇਜਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਗਿ੍ਰਫ਼ਤਾਰੀ ਕਿਉਂ ਹੋ ਰਹੀ ਹੈ।
ਆਮ ਆਦਮੀ ਪਾਰਟੀ ਨੇ ਕਿਹਾ, ’ਜਿਹੜੇ ਭਿ੍ਰਸ਼ਟ ਨੇਤਾ ਬੀਜੇਪੀ ’ਚ ਚਲੇ ਜਾਂਦੇ ਹਨ, ਉਨ੍ਹਾਂ ਨੇ ਮਾਮਲੇ ਬੰਦ ਕਰ ਦਿੱਤੇ ਜਾਂਦੇ ਹਨ। ਅਸੀਂ ਕੋਈ ਭਿ੍ਰਸ਼ਟਾਚਾਰ ਨਹੀਂ ਕੀਤਾ, ਸਾਡਾ ਕੋਈ ਨੇਤਾ ਬੀਜੇਪੀ ’ਚ ਨਹੀਂ ਜਾਵੇਗਾ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ