ਉੱਘੇ ਲਿਖਾਰੀ ਡਾ. ਵਿਜੈ ਗਰਗ ਸਮੇਤ 10 ਪ੍ਰਮੁੱਖ ਸ਼ਖਸੀਅਤਾਂ ਦਾ ‘ਸੁਰਜੀਤ ਪਾਤਰ ਪੁਰਸਕਾਰ’ ਨਾਲ ਸਨਮਾਨ

ਉੱਘੇ ਲਿਖਾਰੀ ਡਾ. ਵਿਜੈ ਗਰਗ ਸਮੇਤ 10 ਪ੍ਰਮੁੱਖ ਸ਼ਖਸੀਅਤਾਂ ਨੂੰ ‘ਸੁਰਜੀਤ ਪਾਤਰ ਪੁਰਸਕਾਰ’ ਨਾਲ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼।

ਲੁਧਿਆਣਾ – ਸਾਹਿਤਕ ਅਤੇ ਕਲਾਤਮਿਕ ਖੇਤਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਉੱਘੇ ਲਿਖਾਰੀ ਡਾ. ਵਿਜੈ ਗਰਗ ਨੂੰ ਲੁਧਿਆਣਾ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਕਾਰੀ ‘ਸੁਰਜੀਤ ਪਾਤਰ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਮਾਰੋਹ ਇਡੀਅਟ ਕਲੱਬ ਪੰਜਾਬ (ਜੱਸਪਾਲ ਭੱਟੀ ਐਵਾਰਡ) ਵੱਲੋਂ ਕਰਵਾਇਆ ਗਿਆ ਸੀ।

‘ਸੁਰਜੀਤ ਪਾਤਰ ਪੁਰਸਕਾਰ’ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਸਖ਼ਸ਼ੀਅਤਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਲੇਖਣੀ ਦੇ ਖੇਤਰ ਵਿੱਚ ਨਾਮਣਾ ਖੱਟਿਆ ਹੋਵੇ। ਡਾ. ਵਿਜੈ ਗਰਗ ਨੂੰ ਇਹ ਪੁਰਸਕਾਰ ਉਨ੍ਹਾਂ ਦੀਆਂ ਸ਼ਾਨਦਾਰ ਸਾਹਿਤਕ ਰਚਨਾਵਾਂ ਲਈ ਦਿੱਤਾ ਗਿਆ ਹੈ। ਇਸ ਸਮਾਗਮ ਦੌਰਾਨ ਡਾ. ਗਰਗ ਸਮੇਤ ਵੱਖ-ਵੱਖ ਕਲਾਵਾਂ ਨਾਲ ਜੁੜੇ 10 ਪ੍ਰਮੁੱਖ ਸ਼ਖਸੀਅਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਐਵਾਰਡ ਦੇ ਕੇ ਨਿਵਾਜਿਆ ਗਿਆ।

ਸਨਮਾਨ ਹਾਸਲ ਕਰਨ ਤੋਂ ਬਾਅਦ ਡਾ. ਵਿਜੈ ਗਰਗ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ, “ਸੁਰਜੀਤ ਪਾਤਰ ਜੀ ਵਰਗੇ ਮਹਾਨ ਸ਼ਾਇਰ ਦੇ ਨਾਂ ‘ਤੇ ਐਵਾਰਡ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।”

ਵਰਨਣਯੋਗ ਹੈ ਕਿ ਸਵਰਗੀ ਜਸਪਾਲ ਭੱਟੀ ਦੀ ਯਾਦ ਵਿੱਚ ਸਰਗਰਮ ‘ਇਡੀਅਟ ਕਲੱਬ ਪੰਜਾਬ’ ਹਰ ਸਾਲ ਵੱਖ-ਵੱਖ ਖੇਤਰਾਂ ਵਿੱਚ ਸਮਾਜ ਨੂੰ ਸੇਧ ਦੇਣ ਵਾਲੇ ਕਲਾਕਾਰਾਂ ਅਤੇ ਲਿਖਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਸਮਾਗਮ ਉਲੀਕਦਾ ਹੈ। ਇਸ ਵਾਰ ਵੀ ਇਹ ਸਮਾਗਮ ਕਲਾ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਰਿਹਾ।

Related posts

ਪੰਜਾਬ ਦੀ ਮੁੜ ਖੁਸ਼ਹਾਲੀ ਲਈ ਭੈੜੀ ਸਿਆਸਤ ਦੀ ਥਾਂ ਸਾਂਝੇ ਯਤਨ ਕਰਨ ਦਾ ਵੇਲਾ !

ਮਿਡਲ-ਈਸਟ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਾਸਤੇ ਫੌਰੀ ਕਦਮ ਚੁੱਕੇ ਜਾਣ – ਸੁਖਬੀਰ ਸਿੰਘ ਬਾਦਲ

ਹਰਿਆਣਾ ਕ੍ਰਿਕੇਟ ਅਕੈਡਮੀ ਨੇ 9ਵਾਂ ਚੈਲੇਂਜਰਜ਼ ਕੱਪ ਕ੍ਰਿਕੇਟ ਟੂਰਨਾਮੈਂਟ ਜਿੱਤਿਆ