ਉੱਤਰ ਭਾਰਤ ’ਚ ਠੰਡ ਦਾ ਕਹਿਰ ਜਾਰੀ

ਨਵੀਂ ਦਿੱਲੀ – ਪੂਰੇ ਉੱਤਰ ਭਾਰਤ ’ਚ ਕੋਲਡ ਡੇਅ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ’ਚ ਠੰਡ ਕਹਿਰ ਢਾਅ ਰਹੀ ਹੈ। ਨਵੀਂ ਦਿੱਲੀ ’ਚ 6 ਜਨਵਰੀ ਨੂੰ ਦਿਨ ਭਰ ਬੱਦਲ ਛਾਏ ਰਹਿਣਗੇ।
ਜਨਵਰੀ ਦੇ ਦਿਨਾਂ ਨੂੰ ਮੌਸਮ ਵਿਭਾਗ ਨੇ ਕੋਲਡ ਡੇਅ ਐਲਾਨ ਕੀਤਾ ਹੈ। ਨਾਲ ਹੀ ਮੌਸਮ ਵਿਭਾਗ ਨੇ 9 ਅਤੇ 10 ਜਨਵਰੀ ਨੂੰ ਮੀਂਹ ਦੀ ਗੱਲ ਕਹੀ ਹੈ।
ਮੌਸਮ ਵਿਭਾਗ ਅਨੁਸਾਰ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ’ਚ ਘੱਟੋ-ਘੱਟ ਤਾਪਮਾਨ 6 ਤੋਂ 9 ਡਿਗਰੀ ਵਿਚਾਲੇ ਬਣਿਆ ਹੋਇਆ ਹੈ। ਉੱਥੇ ਹੀ ਪੱਛਮੀ ਉੱਤਰ ਪ੍ਰਦੇਸ਼ ਦੇ ਹਿੱਸਿਆਂ ਅਤੇ ਉੱਤਰ ਪੱਛਮੀ ਮੱਧ ਪ੍ਰਦੇਸ਼ ਦੇ ਹਿੱਸਿਆਂ ’ਚ ਘੱਟੋ-ਘੱਟ ਤਾਪਮਾਨ 10 ਤੋਂ 12 ਡਿਗਰੀ ਬਣਿਆ ਹੋਇਆ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ’ਚ ਘੱਟੋ-ਘੱਟ ਤਾਪਮਾਨ 1 ਤੋਂ 3 ਡਿਗਰੀ ਜ਼ਿਆਦਾ ਹੈ।

Related posts

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ

ਆਈਫੋਨ 2025 ਵਿੱਚ ਭਾਰਤ ਦਾ ਸਭ ਤੋਂ ਵੱਧ ਨਿਰਯਾਤ ਉਤਪਾਦ ਬਣਿਆ