ਐਡਮਿਰਲ ਹਰੀ ਕੁਮਾਰ ਬਣੇ ਜਲ ਸੈਨਾ ਦੇ ਨਵੇਂ ਮੁਖੀ

ਨਵੀਂ ਦਿੱਲੀ – ਐਡਮਿਰਲ ਕਰਮਬੀਰ ਸਿੰਘ ਦੇ ਰਿਟਾਇਰ ਹੋਣ ਪਿੱਛੋਂ ਐਡਮਿਰਲ ਆਰ ਹਰੀ ਕੁਮਾਰ ਨੇ ਮੰਗਲਵਾਰ ਭਾਰਤੀ ਜਲ ਸੈਨਾ ਦੇ ਨਵੇਂ ਮੁਖੀ ਵਜੋਂ ਕਾਰਜਭਾਰ ਸੰਭਾਲ ਲਿਆ। ਐਡਮਿਰਲ ਕੁਮਾਰ ਜਲ ਸੈਨਾ ਦੀ ਵਾਗਡੋਰ ਸੰਭਾਲਣ ਤੋਂ ਪਹਿਲਾਂ ਪੱਛਮੀ ਜਲ ਸੈਨਾ ਕਮਾਨ ਦੇ ਫਲੈਗ ਆਫਿਸਰ ਕਮਾਂਡਿੰਗ ਇਨ ਚੀਫ ਵਜੋਂ ਕੰਮ ਕਰ ਰਹੇ ਸਨ। ਨਵੀਂ ਜ਼ਿੰਮੇਵਾਰੀ ਸੰਭਾਲਣ ਪਿੱਛੋਂ ਹਰੀ ਕੁਮਾਰ ਨੇ ਕਿਹਾ ਕਿ ਜਲ ਸੈਨਾ ਮੁਖੀ ਬਣਾਇਆ ਜਾਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਭਾਰਤੀ ਜਲ ਸੈਨਾ ਰਾਸ਼ਟਰੀ ਸੁਰੱਖਿਆ ਤੇ ਸਮੁੰਦਰੀ ਚੁਣੌਤੀਆਂ ’ਤੇ ਧਿਆਨ ਦੇਵੇਗੀ।

Related posts

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’

‘ਮਹਿਲਾ ਪ੍ਰੀਮੀਅਰ ਲੀਗ 2026’ 9 ਜਨਵਰੀ ਤੋਂ 5 ਫਰਵਰੀ ਤੱਕ ਹੋਵੇਗੀ