ਐਨ.ਟੀ.ਏ. ਵੱਲੋਂ ਕੇਸ ਸੁਪਰੀਮ ਕੋਰਟ ਵਿੱਚ ਤਬਦੀਲ ਕਰਵਾਉਣ ਲਈ ਪਟੀਸ਼ਨ

ਨਵੀਂ ਦਿੱਲੀ –  ਨੈਸ਼ਨਲ ਟੈਸਟਿੰਗ ਏਜੰਸੀ ਨੇ ਨੀਟ-ਯੂਜੀ ਪੇਪਰ ਲੀਕ ਸਬੰਧੀ ਰਾਜਸਥਾਨ ਹਾਈ ਕੋਰਟ ਵਿਚ ਬਕਾਏ ਪਈਆਂ ਪਟੀਸ਼ਨਾਂ ਨੂੰ ਸਰਵਉਚ ਅਦਾਲਤ ਵਿਚ ਤਬਦੀਲ ਕਰਨ ਲਈ ਪਟੀਸ਼ਨ ਦਾਖਲ ਕੀਤੀ ਹੈ।
ਇਸ ਪਟੀਸ਼ਨ ’ਤੇ ਸੁਪਰੀਮ ਕੋਰਟ ਵਿਚ 15 ਜੁਲਾਈ ਨੂੰ ਸੁਣਵਾਈ ਹੋਵੇਗੀ ਤੇ ਇਸ ਕੇਸ ਦੀ ਸੁਣਵਾਈ ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲਾ ਬੈਂਚ ਕਰੇਗਾ। ਸਰਵਉਚ ਅਦਾਲਤ ਨੇ ਇਸ ਤੋਂ ਪਹਿਲਾਂ 20 ਜੂਨ ਨੂੰ ਇਕ ਕੇਸ ਦੀ ਸੁਣਵਾਈ ਕਰਦਿਆਂ ਦੇਸ਼ ਭਰ ਦੀਆਂ ਹਾਈ ਕੋਰਟਾਂ ਵਿਚ ਇਸ ਸਬੰਧੀ ਬਕਾਇਆ ਪਈਆਂ ਪਟੀਸ਼ਨਾਂ ਦੀ ਕਾਰਵਾਈ ’ਤੇ ਅਗਲੇ ਹੁਕਮਾਂ ਤਕ ਰੋਕ ਲਾ ਦਿੱਤੀ ਸੀ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ