ਐਲੋਨ ਮਸਕ ਨੇ ਡੋਨਾਲਡ ਟਰੰਪ ਦੀ ਪ੍ਰਚਾਰ ਮੁਹਿੰਮ ਲਈ ਦਾਨ ਕੀਤੇ 7.50 ਕਰੋੜ ਡਾਲਰ

ਵਾਸ਼ਿੰਗਟਨ – ਅਮਰੀਕੀ ਅਰਬਪਤੀ ਉਦਯੋਗਪਤੀ ਅਤੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਦੇ ਮਾਲਕ ਐਲੋਨ ਮਸਕ ਨੇ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਰਾਸ਼ਟਰਪਤੀ ਚੋਣ ਮੁਹਿੰਮ ਦਾ ਸਮਰਥਨ ਕਰਨ ਲਈ ਬਣਾਈ ਗਈ ਇਕ ਸਿਆਸੀ ਐਕਸ਼ਨ ਕਮੇਟੀ (ਪੀਏਸੀ) ਨੂੰ ਲਗਭਗ 7.50 ਕਰੋੜ ਡਾਲਰ ਦਾਨ ਦਿੱਤਾ ਹੈ।ਮੰਗਲਵਾਰ ਨੂੰ ਪ੍ਰਕਾਸ਼ਿਤ ਯੂਐਸ ਫੈਡਰਲ ਇਲੈਕਸ਼ਨ ਕਮਿਸ਼ਨ (ਐਫਈਸੀ) ਦੇ ਇੱਕ ਬਿਆਨ ਅਨੁਸਾਰ, ਮਸਕ ਨੇ ਜੁਲਾਈ ਤੋਂ ਸਤੰਬਰ ਦੀ ਮਿਆਦ ਵਿੱਚ ਅਮਰੀਕਾ ਪੀਏਸੀ ਨੂੰ 7.49 ਕਰੋੜ ਡਾਲਰ ਦਾ ਦਾਨ ਦਿੱਤਾ। ਜ਼ਿਕਰਯੋਗ ਹੈ ਕਿ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ‘ਚ ਟਰੰਪ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਦੇ ਖਿਲਾਫ ਚੋਣ ਲੜ ਰਹੇ ਹਨ।

Related posts

ਈਰਾਨ ਦਾ ਟਬਰੀਜ਼ ਹਵਾਈ ਅੱਡਾ ਅੱਜ ਦੁਬਾਰਾ ਖੁੱਲ੍ਹੇਗਾ

ਸੰਯੁਕਤ ਰਾਸ਼ਟਰ ਵਲੋਂ ਵਧ ਰਹੇ ਟਕਰਾਵਾਂ ਅਤੇ ਅੰਤਰਰਾਸ਼ਟਰੀ ਕਾਨੂੰਨ ਦੀ ਅਣਦੇਖੀ ‘ਤੇ ਚਿੰਤਾ ਪ੍ਰਗਟ

ਅਮਰੀਕਾ ਨੇ ਈਰਾਨ ਦੀਆਂ ਮਾਈਨ ਰੱਖਣ ਵਾਲੀਆਂ ਕਿਸ਼ਤੀਆਂ ਅਤੇ ਮਿਜ਼ਾਈਲ ਲਾਂਚ ਸਾਈਟਾਂ ‘ਤੇ ਹਮਲੇ