ਐਸ਼ਲੇ ਗਾਰਡਨਰ ਦੀ ਅਰਧ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਜਿੱਤਿਆ ਆਸਟ੍ਰੇਲੀਆ

ਬਰਮਿੰਘਮ- ਆਸਟ੍ਰੇਲੀਆ ਨੇ ਰਾਸ਼ਟਰਮੰਡਲ ਖੇਡਾਂ ਦੀ ਮਹਿਲਾ ਕ੍ਰਿਕਟ ਪ੍ਰਤੀਯੋਗਿਤਾ ‘ਚ ਭਾਰਤ ਖਿਲਾਫ਼ ਗਰੁੱਪ ਏ ਮੈਚ ‘ਚ 3 ਵਿਕਟਾਂ ਨਾਲ ਜਿੱਤ ਹਾਸਲ ਕੀਤੀ ਹੈ॥ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 154 ਦੌੜਾਂ ਬਣਾਈਆਂ। ਇਸ ਤਰ•ਾਂ ਭਾਰਤ ਨੇ ਆਸਟ੍ਰੇਲੀਆ ਨੂੰ ਜਿੱਤ ਲਈ 155 ਦੌੜਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਦੇ ਹੋਏ ਆਸਟ੍ਰੇਲੀਆ ਨੇ 19 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 157 ਦੌੜਾਂ ਬਣਾਈਆਂ ਤੇ ਮੈਚ ਨੂੰ 3 ਵਿਕਟਾਂ ਨਾਲ ਜਿੱਤ ਲਿਆ। ਆਸਟ੍ਰੇਲੀਆ ਵਲੋਂ ਐਸ਼ਲੇ ਗਾਰਡਨਰ ਤੇ ਐਲਾਨਾ ਕਿੰਗ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 52 ਤੇ 18 ਦੌੜਾਂ ਬਣਾਈਆਂ। ਭਾਰਤ ਵਲੋਂ ਰੇਣੁਕਾ ਸਿੰਘ ਨੇ 4, ਮੇਘਨਾ ਸਿੰਘ ਨੇ 1 ਤੇ ਦੀਪਤੀ ਸ਼ਰਮਾ ਨੇ 2 ਵਿਕਟਾਂ ਲਈਆਂ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 154 ਦੌੜਾਂ ਬਣਾਈਆਂ। ਸ਼ੇਫਾਲੀ ਨੇ 9 ਚੌਕਿਆਂ ਦੀ ਮਦਦ ਨਾਲ 48 ਦੌੜਾਂ ਬਣਾਈਆਂ ਪਰ ਉਹ ਆਪਣੇ ਅਰਧ ਸੈਂਕੜੇ ਤੋਂ ਸਿਰਫ 2 ਦੌੜਾਂ ਤੋਂ ਖੁੰਝੀ ਗਈ।

Related posts

ਮਾਲੋਮਾਲ ਹੋ ਜਾਣਗੀਆਂ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦੀਆਂ ਜੇਤੂ ਟੀਮਾਂ

ਆਰ. ਵੈਸ਼ਾਲੀ ਨੇ FIDE ਮਹਿਲਾ ਕੈਂਡੀਡੇਟਸ ਚੈਂਪੀਅਨ ਬਣਕੇ ਨਵਾਂ ਇਤਿਹਾਸ ਰਚਿਆ

KKR ਦੇ ਕਪਤਾਨ ਅਜਿੰਕਿਆ ਰਹਾਣੇ ਨੂੰ ਅਜੀਬੋ-ਗਰੀਬ ਜੁਰਮਾਨਾ !