ਓਡੀਸ਼ਾ ’ਚ ਸਮੁੰਦਰੀ ਤੂਫਾਨ ਤੇ ਮੀਂਹ ਨਾਲ 2.80 ਲੱਖ ਏਕੜ ’ਚ ਭਰਿਆ ਪਾਣੀ, 1.75 ਲੱਖ ਏਕੜ ਫਸਲ ਬਰਬਾਦ

ਭੁਵਨੇਸ਼ਵਰ – ਓਡੀਸ਼ਾ ’ਚ ਭਿਆਨਕ ਸਮੁੰਦਰੀ ਤੂਫਾਨ ‘ਦਾਨਾ’ ਅਤੇ ਮੀਂਹ ਕਾਰਨ 2.80 ਲੱਖ ਏਕੜ ਜ਼ਮੀਨ ’ਚ ਪਾਣੀ ਭਰ ਜਾਣ ਅਤੇ 1.75 ਲੱਖ ਏਕੜ ਜ਼ਮੀਨ ’ਤੇ ਬੀਜੀਆਂ ਫਸਲਾਂ ਨਸ਼ਟ ਹੋ ਜਾਣ ਦਾ ਖਦਸ਼ਾ ਹੈ। ਇਕ ਸੀਨੀਅਰ ਅਧਿਕਾਰੀ ਨੇ ਸ਼ਨੀਵਾਰ ਨੂੰ ਮੁੱਢਲੇ ਅੰਦਾਜ਼ਿਆਂ ਦਾ ਹਵਾਲਾ ਦਿੰਦੇ ਹੋਏ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਮੁੰਦਰੀ ਤੂਫਾਨ ਕਾਰਨ ਫਸਲ ਦੇ ਨੁਕਸਾਨ ਦਾ ਮੁਲਾਂਕਣ ਕਰਨ ਦਾ ਹੁਕਮ ਦਿੱਤਾ ਹੈ। ਖੇਤੀਬਾੜੀ ਅਤੇ ਕਿਸਾਨ ਸਸ਼ਕਤੀਕਰਨ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਰਬਿੰਦ ਪਾਧੀ ਨੇ ਸੋਸ਼ਲ ਮੀਡਿਆ ਮੰਚ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਮੁੱਢਲੀ ਰਿਪੋਰਟ ਅਨੁਸਾਰ, ਭਿਆਨਕ ਸਮੁੰਦਰੀ ਤੂਫਾਨ ‘ਦਾਨਾ’ ਕਾਰਨ 1,75,000 ਏਕੜ (69,995 ਹੈਕਟੇਅਰ) ਜ਼ਮੀਨ ’ਤੇ ਫੈਲੀ ਫਸਲ ਦੇ ਨਸ਼ਟ ਹੋ ਜਾਣ ਅਤੇ ਅੰਦਾਜ਼ਨ 2,80,000 ਏਕੜ (1,12,310 ਹੈਕਟੇਅਰ) ਜ਼ਮੀਨ ‘ਤੇ ਉਗਾਈਆਂ ਫਸਲਾਂ ਦੇ ਡੁੱਬਣ ਦਾ ਖ਼ਦਸ਼ਾ ਹੈ।ਉਨ੍ਹਾਂ ਨੇ ਕਿਹਾ ਕਿ ਅਸੀਂ ਖੇਤੀਬਾੜੀ ਵਿਭਾਗ ਦੇ ਖੇਤਰੀ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਉਹ ਮਾਲ ਵਿਭਾਗ ਦੇ ਮੁਲਾਜ਼ਮਾਂ ਨਾਲ ਮਿਲ ਕੇ ਜ਼ਿਲ੍ਹਾ ਅਧਿਕਾਰੀਆਂ ਦੀ ਨਿਗਰਾਨੀ ’ਚ ਟੀਮਾਂ ਬਣਾ ਕੇ ਫਸਲ ਨੁਕਸਾਨ (33 ਫ਼ੀਸਦੀ ਅਤੇ ਉਸ ਤੋਂ ਵੱਧ) ਦਾ ਮੁਲਾਂਕਣ ਕਰਨ ਅਤੇ ਉਸ ਦਾ ਹਿਸਾਬ ਲਗਾਉਣ। ਮੁੱਖ ਮੰਤਰੀ ਮੋਹਨ ਚਰਨ ਮਾਂਝੀ ਨੇ ਸ਼ੁੱਕਰਵਾਰ ਰਾਤ ਇਕ ਸਮੀਖਿਆ ਬੈਠਕ ਦੌਰਾਨ ਕਿਹਾ ਕਿ ਖੇਤੀਬਾੜੀ ਖੇਤਰ ’ਚ ਹੋਏ ਨੁਕਸਾਨ ਦਾ ਕੁੱਲ ਅੰਦਾਜ਼ਾ ਵਿਸਥਾਰਤ ਰਿਪੋਰਟ ਤੋਂ ਪਤਾ ਲੱਗੇਗਾ, ਜਿਸ ਦੇ ਆਧਾਰ ’ਤੇ ਸਰਕਾਰ ਕਿਸਾਨਾਂ ਲਈ ਮੁਆਵਜ਼ੇ ’ਤੇ ਫੈਸਲਾ ਕਰੇਗੀ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ