ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ 1 ਅਪ੍ਰੈਲ ਤੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਕਰਨ ਦੇ ਕੀਤੇ ਹੋਏ ਫੈਸਲੇ ਤੇ ਪੂਰਾ ਵੀ ਅਮਲ ਨਹੀਂ ਹੋਇਆ। ਇਸ ਮੰਗ ਨੂੰ ਲੈ ਕੇ ਕੱਲ ਜਥੇਬੰਦੀ ਨੇ ਡੀ.ਸੀ. ਦਫ਼ਤਰ ਦਾ ਘਿਰਾਉ ਕੀਤਾ ਸੀ ਜਿਸ ਤੋਂ ਬਾਅਦ ਥੋੜੀ ਬਹੁਤੀ ਖਰੀਦ ਸ਼ੁਰੂ ਹੋਈ ਹੈ ਜੋ ਨਾਮਾਤਰ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਸ਼ਰਤਾਂ ਵਿੱਚ ਰਾਜਸਥਾਨ, ਹਰਿਆਣਾ ਵਿੱਚ ਢਿੱਲ ਦੇ ਦਿੱਤੀ ਹੈ ਜੋ ਚੰਗੀ ਗੱਲ ਹੈ, ਪਰ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਕਣਕ ਦੀ ਖਰੀਦ ਨਾ ਹੋਣ ਕਾਰਨ ਮੰਡੀਆਂ ਨੱਕੋ^ਨੱਕ ਭਰ ਗਈਆਂ ਹਨ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਦੋਵਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਕਣਕ ਦੀ ਖਰੀਦ ਪੂਰੀ ਤਰ੍ਹਾਂ ਸ਼ੁਰੂ ਕਰਕੇ ਤੇਜੀ ਲਿਆਂਦੀ ਜਾਵੇ ਅਤੇ ਨਾਲ ਦੀ ਨਾਲ ਮੰਡੀਆਂ ਖਾਲੀ ਕੀਤੀਆਂ ਜਾਣ ਤਾਂ ਜਿੰਨਾਂ ਕਿਸਾਨਾਂ ਦੀ ਕਣਕ ਅਜੇ ਖੇਤਾਂ ਵਿੱਚ ਖੜ੍ਹੀ ਹੈ ਉਨਾਂ ਨੂੰ ਕੋਈ ਦਿੱਕਤ ਨਾ ਆਵੇ, ਉਹ ਵੀ ਆਪਣੀ ਕਣਕ ਸਮੇਂ ਸਿਰ ਮੰਡੀਆਂ ਵਿੱਚ ਲੈ ਆਉਣ। ਜੇਕਰ ਅਜਿਹਾ ਨਾ ਹੋਇਆ ਤਾਂ ਜਥੇਬੰਦੀ ਜਿਲ੍ਹਿਆਂ ਦੇ ਮੇਨ ਅਫ਼ਸਰਾਂ ਨੂੰ ਲਗਾਤਾਰ ਘੇਰਨ ਤੋਂ ਗੁਰੇਜ਼ ਨਹੀਂ ਕਰੇਗੀ।
ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਉਤਮ ਸਿੰਘ ਰਾਮਾਂਨੰਦੀ, ਕਾਲਾ ਸਿੰਘ ਮੰਡੇਰ, ਹਰਪਾਲ ਪਾਲੀ ਮੀਰਪੁਰ, ਕੁਲਦੀਪ ਸਿੰਘ ਚਚੋਹਰ, ਭੋਲਾ ਸਿੰਘ ਮਾਖਾ, ਸਾਧੂ ਸਿੰਘ ਅਕਲੀਆ, ਜਗਸੀਰ ਸਿੰਘ ਜਵਾਹਰਕੇ, ਪਰਮਜੀਤ ਕੌਰ ਖੜ੍ਹਕ ਸਿੰਘ ਵਾਲਾ ਨੇ ਵੀ ਸੰਬੋਧਨ ਕੀਤਾ।