ਕਰਨਾਟਕ ‘ਚ ਬਾਰਿਸ਼ ਨਾਲ ਹੁਣ ਤਕ 24 ਲੋਕਾਂ ਦੀ ਮੌਤ, 24-25 ਨੂੰ ਕੇਰਲ ਤੇ ਤਾਮਿਲਨਾਡੂ ‘ਚ ਬਾਰਿਸ਼ ਦਾ ਅਲਰਟ

ਨਵੀਂ ਦਿੱਲੀ – ਕਰਨਾਟਕ ‘ਚ ਭਾਰੀ ਬਾਰਿਸ਼ ਕਾਰਨ ਜਾਨ-ਮਾਲ ਦਾ ਕਾਫੀ ਨੁਕਸਾਨ ਹੋਇਆ ਹੈ। ਸੂਬੇ ‘ਚ ਬਾਰਿਸ਼ ਕਾਰਨ ਹੁਣ ਤਕ 24 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਤੋਂ ਇਲਾਵਾ 5 ਹੈਕਟੇਅਰ ਤੋਂ ਵੱਧ ਰਕਬੇ ਵਿਚਲੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ। ਸੂਬਾ ਸਰਕਾਰ ਨੇ ਕਿਹਾ ਹੈ ਕਿ ਬਾਰਿਸ਼ ਕਾਰਨ 658 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, 8495 ਘਰ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਹਨ, ਜਦਕਿ 119 ਪਸ਼ੂ ਰੁੜ੍ਹ ਗਏ ਹਨ।

ਇਸ ਦੇ ਨਾਲ ਹੀ, ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 5 ਦਿਨਾਂ ਦੌਰਾਨ ਕਰਨਾਟਕ, ਕੇਰਲ ਅਤੇ ਤਾਮਿਲਨਾਡੂ ਵਿਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਆਈਐੱਮਡੀ ਨੇ ਟਵੀਟ ਕੀਤਾ, ‘ਅਗਲੇ 5 ਦਿਨਾਂ ਦੌਰਾਨ ਕਰਨਾਟਕ, ਕੇਰਲ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਦੋਂ ਕਿ 24 ਅਤੇ 25 ਨਵੰਬਰ ਨੂੰ ਤਾਮਿਲਨਾਡੂ ਅਤੇ ਪੁਡੂਚੇਰੀ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Related posts

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਭਾਰਤ ਦੌਰਾ 4 ਦਸੰਬਰ ਤੋਂ

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’