ਜੰਮੂ-ਕਸ਼ਮੀਰ – ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਐਤਵਾਰ ਦੁਪਹਿਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਦੋਵਾਂ ਪਾਸਿਆਂ ਤੋਂ ਚੱਲ ਰਹੀ ਗੋਲੀਬਾਰੀ ਕਾਰਨ ਇਕ ਨਾਗਰਿਕ ਵੀ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਪੁਲਵਾਮਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਤੁਰਕਵਾਗਾਮ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸਥਾਨਕ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਇਕ ਥਾਂ ‘ਤੇ ਲੁਕੇ ਹੋਏ ਅੱਤਵਾਦੀਆਂ ਨੇ ਅਚਾਨਕ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਤੁਰੰਤ ਮੋਰਚਾ ਸੰਭਾਲ ਲਿਆ ਅਤੇ ਫਿਰ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਦੀ ਚਿਤਾਵਨੀ ਦਿੱਤੀ। ਅੱਤਵਾਦੀਆਂ ਨੇ ਇਸ ਨੂੰ ਨਜ਼ਰਅੰਦਾਜ਼ ਕੀਤਾ ਅਤੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਜਾਰੀ ਰੱਖੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਚੱਲ ਰਹੀ ਗੋਲੀਬਾਰੀ ਕਾਰਨ ਇੱਕ ਸਥਾਨਕ ਨਾਗਰਿਕ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨਾਗਰਿਕ ਦੀ ਪਛਾਣ ਸ਼ੋਏਬ
ਇਸ ਦੌਰਾਨ ਕੁਝ ਸਮੇਂ ਬਾਅਦ ਅੱਤਵਾਦੀਆਂ ਵੱਲੋਂ ਗੋਲੀਬਾਰੀ ਰੁਕ ਗਈ। ਅੱਤਵਾਦੀਆਂ ਦੇ ਭੱਜਣ ਵਿਚ ਕਾਮਯਾਬ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਲਾਕੇ ‘ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।