ਕਾਂਗਰਸ ਦੇ ਡੁੱਬਦੇ ਜਹਾਜ਼ ਦੇ ਕਪਤਾਨ ਹਨ ਸਿੱਧੂ ਤੇ ਚੰਨੀ-ਸੁਖਬੀਰ ਬਾਦਲ

ਕਾਹਨੂੰਵਾਨ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਿਆਂ ਵਿਚ ਜਿੱਥੇ ਚੋਣ ਮੀਟਿੰਗਾਂ ਵਿਚ ਹਾਜ਼ਰੀ ਭਰੀ ਉਥੇ ਆਪਣੇ ਸੀਨੀਅਰ ਸਾਥੀਆਂ ਦੇ ਘਰਾਂ ਵਿਚ ਵੀ ਪੱਤਰਕਾਰਾਂ ਤੇ ਆਪਣੇ ਵਰਕਰਾਂ ਤੇ ਆਗੂਆਂ ਨਾਲ ਵਿਚਾਰ ਵਟਾਂਦਰੇ ਕੀਤੇ। ਇਸ ਮੌਕੇ ਉਨ੍ਹਾਂ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਪਰਮਵੀਰ ਸਿੰਘ ਲਾਡੀ ਦੇ ਪਿੰਡ ਸੁੰਦੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਪੰਜ ਸਾਲਾਂ ਬਾਅਦ ਮਨਫੀ ਹੋ ਨਿੱਬੜੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਇਸ ਵੇਲੇ ਡੁੱਬਦਾ ਜਹਾਜ਼ ਹੈ, ਜਿਸ ਦੇ ਵੱਡੇ ਲੀਡਰ ਕਾਂਗਰਸ ਨੂੰ ਛੱਡ ਕੇ ਹੋਰ ਪਾਰਟੀਆਂ ਵਿਚ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਵੇਲੇ ਕਾਂਗਰਸ ਦੇ ਜਹਾਜ਼ ਦੀ ਚਰਨਜੀਤ ਸਿੰਘ ਚੰਨੀ ਕਿਤੇ ਨਵਜੋਤ ਸਿੰਘ ਸਿੱਧੂ ਵਰਗੇ ਅਸਫਲ ਕਪਤਾਨ ਕਮਾਂਡ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਜਿਥੇ ਭਾਜਪਾ ਆਪ ਤੇ ਕਾਂਗਰਸ ਨਾਲ ਉਸ ਦੇ ਨਾਲ ਨਾਲ ਖੇਤਰੀ ਪਾਰਟੀਆਂ ਨਾਲ ਵੀ ਮੁਕਾਬਲਾ ਹੈ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਵਿਚ ਸ਼੍ਰੋਮਣੀ ਅਕਾਲੀ ਦਲ ਵਿਰੋਧੀਆਂ ਦੇ ਮੁਕਾਬਲੇ ਚੋਣ ਮੁਹਿੰਮ ਵਿਚ ਅਤੇ ਪੰਜਾਬ ਵਿਚ ਲੋਕਪ੍ਰਿਅਤਾ ਦੇ ਵਿਚ ਕਾਫੀ ਅੱਗੇ ਹਨ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਦਿਮਾਗੀ ਤਵਾਜ਼ਨ ਵਿਗੜ ਚੁੱਕਾ ਹੈ ਇਸ ਲਈ ਹੀ ਉਹ ਅਜਿਹੇ ਬਿਆਨ ਦੇ ਰਿਹਾ ਹੈ ਕਿ ਸਮੁੱਚੀ ਕਾਂਗਰਸ ਪਾਰਟੀ ਨੂੰ ਸ਼ਰਮਸਾਰ ਹੋਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਮੋਰਚੇ ਵੱਲੋਂ ਪਾਰਟੀ ਬਣਾਈ ਹੈ ਉਹ ਕਿਸਾਨ ਹਿੱਤਾਂ ਤੇ ਕਿਸਾਨਾਂ ਨਾਲ ਕੀਤੇ ਹੋਏ ਕਰਾਰ ਦੇ ਖ਼ਿਲਾਫ਼ ਹੈ। ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਕੇਜਰੀਵਾਲ ਦੀ ਪਾਰਟੀ ਵੀ ਲੋਕ ਸੰਘਰਸ਼ ਵਿੱਚੋਂ ਆਈ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੇ ਵੀ ਅੰਨਾ ਹਜ਼ਾਰੇ ਦੀ ਮੂਵਮੈਂਟ ਦਾ ਨਾਜਾਇਜ਼ ਫ਼ਾਇਦਾ ਉਠਾਉਂਦੇ ਹੋਏ ਆਪਣਾ ਰਾਜਨੀਤਕ ਮੰਚ ਖੜ੍ਹਾ ਕੀਤਾ ਹੈ। ਇਸ ਮੌਕੇ ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ ਗੁਰਜੀਤ ਸਿੰਘ ਬਿਜਲੀਵਾਲ ਕੁਲਦੀਪ ਸਿੰਘ ਸਣੇ ਹੋਰ ਵੀ ਹੋਰ ਵੀ ਸ਼੍ਰੋਮਣੀ ਅਕਾਲੀ ਦਲ ਦੇ ਦਰਜਾ ਬ ਦਰਜਾ ਆਗੂ ਤੇ ਅਹੁਦੇਦਾਰ ਹਾਜ਼ਰ ਸਨ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ