ਕਾਂਗਰਸ ਪ੍ਰਧਾਨ ਨੇ ਹਾਰ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ

ਨਵੀਂ ਦਿੱਲੀ – ਪੰਜਾਬ ਦੀ ਵੱਡੀ ਚੋਣ ਹਾਰ ਨੂੰ ਲੈ ਕੇ ਕਾਂਗਰਸ ਵਿਚ ਪੈਦਾ ਹੋਇਆ ਹੰਗਾਮਾ ਹੁਣ ਪਾਰਟੀ ਹਾਈਕਮਾਂਡ ਦੇ ਵੀ ਸਾਹਮਣੇ ਆ ਰਿਹਾ ਹੈ। ਸੂਬੇ ਦੇ ਪਾਰਟੀ ਸਾਂਸਦਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਜਿੱਥੇ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਵਿੱਚ ਹੋਈ ਫੇਰਬਦਲ ਨੂੰ ਹਾਰ ਦਾ ਇੱਕ ਕਾਰਨ ਦੱਸਿਆ, ਉੱਥੇ ਹੀ ਟਿਕਟਾਂ ਦੀ ਵੰਡ ਵਿੱਚ ਗੜਬੜੀ ਨੂੰ ਵੀ ਹਾਰ ਦਾ ਵੱਡਾ ਕਾਰਨ ਦੱਸਿਆ। ਇੰਨਾ ਹੀ ਨਹੀਂ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ ‘ਤੇ ਟਿਕਟਾਂ ਦੀ ਵੰਡ ‘ਚ ਪੈਸੇ ਦੀ ਖੇਡ ਖੇਡਣ ਦਾ ਦੋਸ਼ ਲਾਇਆ ਤਾਂ ਸਕਰੀਨਿੰਗ ਕਮੇਟੀ ਦੇ ਪ੍ਰਧਾਨ ਅਜੇ ਮਾਕਨ ‘ਤੇ ਵੀ ਕੁਝ ਸਾਂਸਦਾਂ ਨੇ ਸਵਾਲ ਚੁੱਕੇ।

ਕਾਂਗਰਸ ਪ੍ਰਧਾਨ ਨੇ ਬੁੱਧਵਾਰ ਨੂੰ ਸੰਸਦ ਭਵਨ ਕੰਪਲੈਕਸ ‘ਚ ਆਪਣੇ ਦਫਤਰ ਦੇ ਕਮਰੇ ‘ਚ ਪੰਜਾਬ ਦੇ ਪਾਰਟੀ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਇਸੇ ਬੈਠਕ ‘ਚ ਸੰਸਦ ਮੈਂਬਰਾਂ ਨੇ ਹਾਰ ‘ਤੇ ਨਿਰਾਸ਼ਾ ਜ਼ਾਹਰ ਕਰਦੇ ਹੋਏ ਕਾਂਗਰਸ ਦੀ ਚੋਣ ਰਣਨੀਤੀ ਅਤੇ ਪ੍ਰਬੰਧਨ ਦੀਆਂ ਖਾਮੀਆਂ ਦਾ ਵੀ ਜ਼ਿਕਰ ਕੀਤਾ। ਪੰਜ ਰਾਜਾਂ ‘ਚ ਹਾਰ ਤੋਂ ਬਾਅਦ ਸੋਨੀਆ ਗਾਂਧੀ ਨੇ ਸੰਗਠਨ ਦੀਆਂ ਕਮੀਆਂ ਨੂੰ ਦੂਰ ਕਰ ਕੇ ਬਦਲਾਅ ਲਿਆਉਣ ਦੀਆਂ ਕੋਸ਼ਿਸ਼ਾਂ ਤਹਿਤ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਕਰੀਬ ਡੇਢ ਘੰਟੇ ਤੱਕ ਚਰਚਾ ਕੀਤੀ। ਸੂਤਰਾਂ ਮੁਤਾਬਕ ਸੰਸਦ ਮੈਂਬਰਾਂ ਨੇ ਪਾਰਟੀ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਟਿਕਟਾਂ ਦੀ ਵੰਡ ‘ਚ ਪੈਸੇ ਦੀ ਖੇਡ ਹੈ।

Related posts

ਭਾਰਤ-ਫਰਾਂਸ ਸਬੰਧਾਂ ਨੂੰ ਨਵੀਂ ਉਡਾਣ : ਰੱਖਿਆ, ਟੈਕਨੋਲੋਜੀ ਅਤੇ ਸਿਹਤ ‘ਚ ਕਈ ਸਮਝੌਤੇ

AI ਇੱਕ ਸਾਧਨ ਹੈ ਇਹ ਮਨੁੱਖੀ ਸਮਝ ਦੀ ਥਾਂ ਨਹੀਂ ਲੈ ਸਕਦਾ – ਚੀਫ਼ ਜਸਟਿਸ

‘PARAM-2’ ‘AI ਇਮਪੈਕਟ ਸਮਿਟ 2026’ ਦੌਰਾਨ ਲਾਂਚ ਹੋਵੇਗਾ