ਕਾਂਗਰਸ ਸਰਕਾਰ ਨੇ ਪੌਣੇ ਪੰਜ ਸਾਲਾਂ ’ਚ ਖਟਕੜ ਕਲਾਂ ਲਈ ਨਹੀਂ ਦਿੱਤਾ ਕੋਈ ਨਵਾਂ ਪੈਸਾ : ਮਜੀਠੀਆ

ਨਵਾਂਸ਼ਹਿਰ – ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਸ. ਕਿਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੌਣੇ ਪੰਜ ਸਾਲਾਂ ਵਿਚ ਇਕ ਵੀ ਪੈਸਾ ਪਿੰਡ ਖਟਕੜ ਕਲਾਂ ਲਈ ਕੋਈ ਨਵਾਂ ਪੈਸਾ ਨਹੀਂ ਦਿੱਤਾ। ਜਦਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਪਿੰਡ ਖਟਕੜ ਕਲਾਂ ਲਈ ਵੱਧ ਤੋਂ ਵੱਧ ਗਰਾਂਟਾਂ ਦੇ ਕੇ ਵਿਕਾਸ ਦੇ ਕੰਮ ਕਰਵਾਏ ਹਨ। ਉਨ੍ਹਾਂ ਕਿਹਾ ਕਿ 2022 ਵਿਚ ਅਕਾਲੀ ਬਸਪਾ ਸਰਕਾਰ ਸਮੇਂ ਪਿੰਡ ਖਟਕੜ ਕਲਾਂ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਸਰਬਪੱਖੀ ਵਿਕਾਸ ਕਰਵਾਉਣਗੇ। ਇਸ ਮੌਕੇ ਪਰਮਬੰਸ ਸਿੰਘ ਰੋਮਾਣਾ ਪੰਜਾਬ ਪ੍ਰਧਾਨ ਯੂਥ ਅਕਾਲੀ ਦਲ, ਵਿਧਾਇਕ ਡਾ. ਐੱਸਕੇ ਸੁੱਖੀ, ਜਥੇ. ਰਮਨਦੀਪ ਸਿੰਘ ਥਿਆੜਾ ਜ਼ਿਲ੍ਹਾ ਯੂਥ ਪ੍ਰਧਾਨ, ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਪ੍ਰਧਾਨ ਬੀਸੀ ਵਿੰਗ ਦੋਆਬਾ ਜ਼ੋਨ, ਸੁਖਦੀਪ ਸਿੰਘ ਸ਼ੁਕਾਰ ਪ੍ਰਧਾਨ ਦੋਆਬਾ ਜ਼ੋਨ, ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ, ਰਿਟਾ. ਬਿ੍ਰਗੇਡੀਅਰ ਰਾਜ ਕੁਮਾਰ, ਸੁਨੀਤਾ ਚੌਧਰੀ ਪ੍ਰਧਾਨ ਮਹਿਲਾ ਵਿੰਗ, ਰਾਜਵਿੰਦਰ ਸਿੰਘ ਲੱਕੀ ਆਦਿ ਹਾਜ਼ਰ ਰਹੇ।

Related posts

ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਾਂ ਖਿਲਾਫ ਦੋਸ਼ਾਂ ਦੇ ਸਾਰੇ ਸਬੂਤ ਸੰਗਤ ਸ੍ਹਾਮਣੇ ਰੱਖਾਂਗਾ – ਗਿਆਨੀ ਰਘਬੀਰ ਸਿੰਘ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੀ ਬਦਨਾਮੀ ਕੀਤੀ – ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਲਾਅ ਦੇ ਵਿਦਿਆਰਥੀਆਂ ਵਲੋਂ ਸਿਖਲਾਈ ਪ੍ਰੋਗਰਾਮ ਦੇ ਹਿੱਸੇ ਵਜੋਂ ਪੁਲਿਸ ਸਟੇਸ਼ਨ ਦਾ ਦੌਰਾ