ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਡਾ. ਜਸਪਾਲ ਸਿੰਘ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਪ੍ਰਦਾਨ ਕਰਦੇ ਹੋਏ।

ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਲਾਅ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਉਕਤ ਸੈਮੀਨਾਰ ਮੌਕੇ ਅਥਾਰਟੀ ਦੇ ਮੈਂਬਰ ਐਡਵੋਕੇਟ ਹਰਪ੍ਰੀਤ ਸਿੰਘ ਜੋਸਨ, ਐਡਵੋਕੇਟ ਸੰਦੀਪ ਸਿੰਘ ਰੰਧਾਵਾ ਅਤੇ ਐਡਵੋਕੇਟ ਅਭਿਜੀਤ ਸਿੰਘ ਸੰਧੂ ਸੈਮੀਨਾਰ ਦੇ ਮਹਿਮਾਨ ਬੁਲਾਰੇ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਹ ਸੈਮੀਨਾਰ ਕਾਲਜ ਦੇ ਕਾਨੂੰਨੀ ਸਹਾਇਤਾ ਕਲੀਨਿਕ ਦੁਆਰਾ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਖੇਤਰ ਦੇ ਕਾਨੂੰਨੀ ਮਾਹਿਰਾਂ ਦੁਆਰਾ ਕੀਤੀ ਜਾਣ ਵਾਲੀ ਗੱਲਬਾਤ ਤੋਂ ਬਹੁਤ ਹੀ ਲਾਹੇਵੰਦ ਸਾਬਿਤ ਹੋਵੇਗੀ। ਇਸ ਮੌਕੇ ਐਡਵੋਕੇਟ ਸ: ਰੰਧਾਵਾ ਨੇ ਸੰਬੋਧਨ ਕਰਦਿਆਂ ਜਿਨਸੀ ਸ਼ੋਸ਼ਣ ’ਤੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਪੀੜਤਾਂ ਨੂੰ ਮੁਫ਼ਤ ਅਤੇ ਸਮਰੱਥ ਕਾਨੂੰਨੀ ਸੇਵਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।

ਐਡਵੋਕੇਟ ਸੰਧੂ ਨੇ ਆਪਣੇ ਭਾਸ਼ਣ ’ਚ ਪ੍ਰੀ-ਮੀਡੀਏਸ਼ਨ ਟਰਾਇਲ ’ਤੇ ਸੰਬੋਧਨ ਕਰਦਿਆਂ ਵਿਚੋਲਗੀ ਨਿਪਟਾਰੇ ਬਾਰੇ ਵਿਸਥਾਰ ਨਾਲ ਦੱਸਿਆ। ਜਦਕਿ ਐਡਵੋਕੇਟ ਜੋਸਨ ਨੇ ਲੀਗਲ ਏਡ ਡਿਫ਼ੈਂਸ ਕੌਂਸਲ ਸਿਸਟਮ (Legal 1id 4efense 3ounsel System) L143S ਦੀ ਪ੍ਰਣਾਲੀ ’ਤੇ ਚਰਚਾ ਕਰਦਿਆਂ ਇਸ ਦੀ ਭੂਮਿਕਾ ਬਾਰੇ ਦੱਸਿਆ। ਸੈਮੀਨਾਰ ਦੇ ਅੰਤ ’ਤੇ ਇਕ ਇੰਟਰਐਕਟਿਵ ਸੈਸ਼ਨ ਆਯੋਜਿਤ ਕੀਤਾ ਗਿਆ।

Related posts

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾ

ਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ