ਕਾਬੁਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਭਾਰਤ ਪਹੁੰਚੇ ਸਿੱਖ, ਕੇਂਦਰੀ ਮੰਤਰੀ ਸਿਰ ‘ਤੇ ਰੱਖ ਕੇ ਬਾਹਰ ਲਿਆਏ

ਦਿੱਲੀ – ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗਾਨਿਸਤਾਨ ‘ਚ ਹਾਲਾਤ ਖਰਾਬ ਹਨ। ਇਸ ਦੌਰਾਨ ਇੱਥੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਖ਼ਬਰ ਇਹ ਹੈ ਕਿ 78 ਭਾਰਤੀ ਅਤੇ ਅਫ਼ਗਾਨੀ ਸਿੱਖਾਂ-ਹਿੰਦੂਆਂ ਨੂੰ ਲੈ ਕੇ ਇਕ ਜਹਾਜ਼ ਦਿੱਲੀ ਪੁੱਜਾ। ਖਾਸ ਗੱਲ ਇਹ ਹੈ ਕਿ ਜਹਾਜ਼ ਵਿਚ ਅਫ਼ਗਾਨੀ ਸਿੱਖ ਆਪਣੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵੀ ਲਿਆਏ। ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਰਿਸੀਵ ਕੀਤਾ ਤੇ ਸਿਰ ‘ਤੇ ਰੱਖ ਕੇ ਏਅਰਪੋਰਟ ਤੋਂ ਬਾਹਰ ਆਏ। ਇਸ ਦੌਰਾਨ ਏਅਰਪੋਰਟ ‘ਤੇ ‘ਭਾਰਤ ਮਾਤਾ ਕੀ ਜੈ’, ਵੰਦੇ ਮਾਤਰਮ ਦੇ ਨਾਅਰੇ ਗੂੰਜੇ। ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕੀਤਾ।

ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਇਨ੍ਹਾਂ ਸਰੂਪਾਂ ਨੂੰ ਦਿੱਲੀ ਦੇ ਇਕ ਗੁਰਦੁਆਰਾ ਸਾਹਿਬ ‘ਚ ਰੱਖਿਆ ਜਾਵੇਗਾ। ਦਿੱਲੀ ਏਅਰਪੋਰਟ ਤੋਂ ਕੀਰਤਨ ਕਰਦੇ ਹੋਏ ਗੁਰਦੁਆਰੇ ਦਾ ਸਫ਼ਰ ਤੈਅ ਕੀਤਾ ਜਾਵੇਗਾ। ਦੱਸ ਦੇਈਏ, ਭਾਰਤ ਸਰਕਾਰ ਨੇ ਅਫ਼ਗਾਨਿਸਤਾਨ ‘ਚ ਫਸੇ ਭਾਰਤੀ ਨਾਗਰਿਕਾਂ ਦੇ ਨਾਲ ਹੀ ਉੱਥੋਂ ਦੇ ਸਿੱਖਾਂ ਤੇ ਹਿੰਦੂਆਂ ਨੂੰ ਵੀ ਆਪਣੇ ਇੱਥੇ ਪਨਾਹ ਦੇਣ ਦਾ ਫ਼ੈਸਲਾ ਕੀਤਾ ਹੈ।

Related posts

ਸੁਪਰੀਮ ਕੋਰਟ ਵਲੋਂ ਸੀਬੀਆਈ ਨੂੰ ਡਿਜੀਟਲ ਗ੍ਰਿਫ਼ਤਾਰੀਆਂ ਦੀ ਸੁਤੰਤਰ ਜਾਂਚ ਕਰਨ ਦਾ ਹੁਕਮ

ਭਾਰਤ ਦੁਨੀਆ ਦੇ 60 ਪ੍ਰਤੀਸ਼ਤ ਟੀਕਿਆਂ ਦਾ ਉਤਪਾਦਨ ਕਰਦਾ ਹੈ

ਭਾਰਤ ਵਿੱਚ ਸਾਰੇ ਮੋਬਾਈਲ ਫੋਨਾਂ ‘ਚ ਹੁਣ ‘ਸੰਚਾਰ ਸਾਥੀ’ ਮੋਬਾਈਲ ਐਪ ਹੋਣਾ ਲਾਜ਼ਮੀ